Senior Lashkar-e-Taiba commander shot dead in broad daylight in Pakistan
ਪਾਕਿਸਤਾਨ ’ਚ ਲਸ਼ਕਰ-ਏ-ਤੋਇਬਾ ਦੇ ਸੀਨੀਅਰ ਕਮਾਂਡਰ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ
ਗੁਰਦਾਸਪੁਰ/ਲਾਹੌਰ (ਆਵਾਜ਼ਿ ਕੌਮ ਬਿਊਰੋ)-ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਇਕ ਅਣਪਛਾਤੇ ਬੰਦੂਕਧਾਰੀ ਵਲੋਂ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ ਸੀਨੀਅਰ ਕਮਾਂਡਰ ਇਮਰਾਨ ਨੂੰ ਦਿਨ-ਦਿਹਾੜੇ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਇਸ ਖੂਨੀ ਵਾਰਦਾਤ ਦੀ ਇਕ ਸੀ. ਸੀ. ਟੀ. ਵੀ. ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਸੂਤਰਾਂ ਅਨੁਸਾਰ ਵਾਇਰਲ ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕਿ ਜਦੋਂ ਇਮਰਾਨ ਮੋਟਰਸਾਈਕਲ ’ਤੇ ਇਕ ਕੰਪਲੈਕਸ ਦੇ ਗੇਟ ਤੋਂ ਬਾਹਰ ਆ ਰਿਹਾ ਸੀ ਤਾਂ ਚਿੱਟੇ ਕੱਪੜੇ ਪਹਿਨੇ ਇਕ ਹਮਲਾਵਰ ਨੇ ਉਸ ’ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਜਦੋਂ ਪੀੜਤ ਨੇ ਬਚਾਅ ਦੀ ਕੋਸ਼ਿਸ਼ ਕੀਤੀ ਤਾਂ ਹਮਲਾਵਰ ਨੇ ਆਪਣੇ ਬੈਗ ’ਚੋਂ ਦੂਜੀ ਪਿਸਤੌਲ ਕੱਢ ਕੇ ਉਸ ’ਤੇ ਹੋਰ ਫਾਇਰਿੰਗ ਕੀਤੀ ਅਤੇ ਮੌਕੇ ਤੋਂ ਫਰਾਰ ਹੋ ਗਿਆ।

