Strict action by SSP Mansa Vaibhav Chaudhary; Woman Inspector Beyant Kaur suspended
ਐਸ.ਐਸ.ਪੀ. ਮਾਨਸਾ ਵੈਭਵ ਚੌਧਰੀ ਦੀ ਸਖ਼ਤ ਕਾਰਵਾਈ, ਮਹਿਲਾ ਇੰਸਪੈਕਟਰ ਬੇਅੰਤ ਕੌਰ ਮੁਅੱਤਲ * ਥਾਣਾ ਸਿਟੀ-2 ਮਾਨਸਾ ਦੇ ਮੁੱਖ ਅਫ਼ਸਰ ਨੂੰ ਤੁਰੰਤ ਪ੍ਰਭਾਵ ਨਾਲ ਕੀਤਾ ਮੁਅੱਤਲ
ਮਾਨਸਾ (ਆਵਾਜ਼ਿ ਕੌਮ ਬਿਊਰੋ)-ਜ਼ਿਲ੍ਹਾ ਮਾਨਸਾ ਦੇ ਪੁਲਿਸ ਮੁਖੀ ਸ੍ਰੀ ਵੈਭਵ ਚੌਧਰੀ ਵੱਲੋਂ ਸਖ਼ਤ ਕਾਰਵਾਈ ਕਰਦਿਆਂ ਥਾਣਾ ਸਿਟੀ-2 ਮਾਨਸਾ ਦੀ ਮੁੱਖ ਅਫ਼ਸਰ ਮਹਿਲਾ ਇੰਸਪੈਕਟਰ ਬੇਅੰਤ ਕੌਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਐਸ.ਐਸ.ਪੀ. ਮਾਨਸਾ ਵੱਲੋਂ ਕੀਤੀ ਗਈ ਇਸ ਕਾਰਵਾਈ ਨੂੰ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਿੱਚ ਅਹਿਮ ਕਦਮ ਵਜੋਂ ਦੇਖਿਆ ਜਾ ਰਿਹਾ ਹੈ।

