2018 Defamation Case: New Summons Issued to YouTuber Dhruv Rathee
2018 ਦਾ ਮਾਣਹਾਨੀ ਮਾਮਲਾ; ਯੂਟਿਊਬਰ ਧਰੁਵ ਰਾਠੀ ਨੂੰ ਨਵਾਂ ਸੰਮਨ ਜਾਰੀ
ਨਵੀਂ ਦਿੱਲੀ (ਆਵਾਜ਼ਿ ਕੌਮ ਬਿਊਰੋ)-ਦਿੱਲੀ ਦੀ ਇਕ ਅਦਾਲਤ ਨੇ ਯੂਟਿਊਬਰ ਧਰੁਵ ਰਾਠੀ ਦੇ ਖ਼ਿਲਾਫ 2018 ਦੇ ਮਾਣਹਾਨੀ ਮਾਮਲੇ ਵਿਚ ਨਵਾਂ ਸੰਮਨ ਜਾਰੀ ਕੀਤਾ ਹੈ। ਅਦਾਲਤ ਨੇ ਕਿਹਾ ਕਿ ਰਾਠੀ ਪਿਛਲੇ 7 ਸਾਲਾਂ ਤੋਂ ਆਸਟਰੀਆ ਵਿਚ ਰਹਿ ਰਹੇ ਹਨ ਅਤੇ ਰਾਸ਼ਟਰੀ ਰਾਜਧਾਨੀ ਵਿਚ ਜਾਰੀ ਵਿਰੋਧ ਪ੍ਰਦਰਸ਼ਨਾਂ ਵਿਚ ਸ਼ਾਮਲ ਹੋਣ ਲਈ ਭਾਰਤ ਆਏ ਹਨ। ਜੁਡੀਸ਼ੀਅਲ ਮੈਜਿਸਟ੍ਰੇਟ ਰਾਹੁਲ ਜੈਨ ਭਾਜਪਾ ਦੇ ਆਈ. ਟੀ. ਸੈੱਲ ਦੇ ਮੈਂਬਰ ਵਿਕਾਸ ਪਾਂਡੇ ਵੱਲੋਂ ਦਾਖ਼ਲ ਉਸ ਅਰਜ਼ੀ ’ਤੇ ਸੁਣਵਾਈ ਕਰ ਰਹੇ ਸਨ, ਜਿਸ ਵਿਚ ਰਾਠੀ ਦੇ ਖ਼ਿਲਾਫ ਨਵਾਂ ਸੰਮਨ ਜਾਰੀ ਕਰਨ ਦੀ ਅਪੀਲ ਕੀਤੀ ਗਈ ਸੀ। ਅਦਾਲਤ ਨੇ ਆਪਣੇ ਆਦੇਸ਼ ਵਿਚ ਕਿਹਾ ਕਿ ਉਪਲਬਧ ਰਿਕਾਰਡ ਤੋਂ ਸਪੱਸ਼ਟ ਹੈ ਕਿ ਸ਼ਿਕਾਇਤਕਰਤਾ ਪਿਛਲੇ ਕਈ ਸਾਲਾਂ ਤੋਂ ਦੋਸ਼ੀ ਨੰਬਰ ਇਕ (ਰਾਠੀ) ਨੂੰ ਸੰਮਨ ਤਾਮੀਲ ਕਰਵਾਉਣ ਦੀ ਕੋਸ਼ਿਸ਼ ਕਰ ਰਿਹਾ ਹੈ…। ਇਹ ਮਾਮਲਾ ਭਾਜਪਾ ਦੇ ਆਈ. ਟੀ. ਸੈੱਲ ਦੇ ਮੈਂਬਰ ਵਿਕਾਸ ਪਾਂਡੇ ਵੱਲੋਂ 2018 ਵਿਚ ਦਾਖ਼ਲ ਮਾਣਹਾਨੀ ਦੇ ਮੁਕੱਦਮੇ ਨਾਲ ਜੁੜਿਆ ਹੋਇਆ ਹੈ।

