Punjab: Narcotics worth over 15 crore rupees recovered from fields in a border village
ਪੰਜਾਬ: ਸਰਹੱਦੀ ਪਿੰਡ ਦੇ ਖੇਤਾਂ ‘ਚੋਂ 15,00,00,000 ਤੋਂ ਵੱਧ ਨਸ਼ੀਲਾ ਪਦਾਰਥ ਬਰਮਾਦ
ਗੁਰਦਾਸਪੁਰ (ਆਵਾਜ਼ਿ ਕੌਮ ਬਿਊਰੋ)-ਬੀ.ਐਸ.ਐਫ. ਅਤੇ ਪੰਜਾਬ ਪੁਲਸ ਨੇ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ‘ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਇੱਕ ਸਾਂਝੇ ਸਰਚ ਆਪ੍ਰੇਸ਼ਨ ਦੌਰਾਨ, ਸੁਰੱਖਿਆ ਬਲਾਂ ਨੇ ਸਰਹੱਦ ਦੇ ਨਾਲ ਖੇਤਾਂ ਵਿੱਚ ਲੁਕਾਏ ਗਏ 4 ਕਿਲੋਗ੍ਰਾਮ ਤੋਂ ਵੱਧ ਵਜ਼ਨ ਦੇ ਨਸ਼ੀਲੇ ਪਦਾਰਥਾਂ ਦੀ ਇੱਕ ਵੱਡੀ ਖੇਪ ਬਰਾਮਦ ਕੀਤੀ। ਇਹ ਬਰਾਮਦਗੀ ਭਾਰਤ- ਪਾਕਿਸਤਾਨ ਦੀ ਸਰਹੱਦ ਤੇ ਤੈਨਾਤ ਬੀਐਸਐਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀਐਸਐਫ ਦੀ 200 ਬਟਾਲੀਅਨ ਅਤੇ ਡੇਰਾ ਬਾਬਾ ਨਾਨਕ ਦੀ ਪੁਲਸ ਵੱਲੋਂ ਸਾਂਝੇ ਸਰਚ ਅਭਿਆਨ ਦੌਰਾਨ ਸਰਹੱਦੀ ਪਿੰਡ ਤਲਵੰਡੀ ਹਿੰਦੂਆਂ ਦੇ ਵਸਨੀਕ ਸੁੱਚਾ ਸਿੰਘ ਪੁੱਤਰ ਗੰਡਾ ਸਿੰਘ ਖੇਤਾਂ ‘ਚੋਂ ਹੋਈ। ਜਦੋਂ ਇਨ੍ਹਾਂ ਪੈਕੇਟਾਂ ਨੂੰ ਜ਼ਬਤ ਕਰਕੇ ਜਾਂਚ ਕੀਤੀ ਗਈ ਤਾਂ ਪੀਲੇ ਰੰਗ ਦੇ ਲਿਫਾਫੇ ‘ਚ ਲਪੇਟੀ ਹੋਈ 3 ਕਿਲੋ 020 ਗ੍ਰਾਮ ਹੈਰੋਇਨ ਅਤੇ 1 ਕਿਲੋ 220 ਗ੍ਰਾਮ ਅਫੀਮ ਮਿਲੀ । ਜਿਸ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿੱਚ 15 ਕਰੋੜ ਰੁਪਏ ਤੋਂ ਵੱਧ ਹੈ। ਸੂਤਰਾਂ ਨੇ ਦੱਸਿਆ ਕਿ ਇਹ ਨਸ਼ੀਲੇ ਪਦਾਰਥ ਡਰੋਨ ਰਾਹੀਂ ਪਾਕਿਸਤਾਨ ਤੋਂ ਆਯਾਤ ਕੀਤੇ ਗਏ ਜਾਪਦੇ ਹਨ। ਇਸ ਸਬੰਧੀ ਪੁਲਸ ਥਾਣੇ ਡੇਰਾ ਬਾਬਾ ਨਾਨਕ ਦੇ ਐਸਐਚਓ ਅਸ਼ੋਕ ਕੁਮਾਰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਸ ਸਬੰਧੀ ਬਰੀਕੀ ਨਾਲ ਜਾਂਚ ਚੱਲ ਰਹੀ ਹੈ।

