On November 1st, Marking 40 Years Since Sikh Genocide, Only Ghee Lamps to Be Lit: Sri Akal Takht Sahib Jathedar’s Directive.

ਇਕ ਨਵੰਬਰ ਨੂੰ ਸਿੱਖ ਨਸਲਕੁਸ਼ੀ ਦੇ 40 ਸਾਲ ਪੂਰੇ ਹੋਣ ‘ਤੇ ਕੇਵਲ ਘਿਓ ਦੇ ਦੀਵਿਆਂ ਨਾਲ ਦੀਪਮਾਲਾ ਕਰਨ ਦੇ ਆਦੇਸ਼: ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਅੰਮ੍ਰਿਤਸਰ, ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ 1 ਨਵੰਬਰ 1984 ਨੂੰ ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਵੱਖ-ਵੱਖ ਸੂਬਿਆਂ ਦੇ 110 ਸ਼ਹਿਰਾਂ ਵਿਚ ਇਕ ਗਿਣੀ-ਮਿੱਥੀ ਸਾਜ਼ਿਸ਼ ਤਹਿਤ ਕਾਂਗਰਸ ਹਕੂਮਤ ਦੀ ਸਰਪ੍ਰਸਤੀ ਹੇਠ ਸਿੱਖਾਂ ਦਾ ਬੇਰਹਿਮੀ ਦੇ ਨਾਲ ਕਤਲੇਆਮ ਕੀਤਾ ਗਿਆ ਸੀ, ਜੋ ਸਿੱਖ ਨਸਲਕੁਸ਼ੀ ਸੀ। ਉਨ੍ਹਾਂ ਕਿਹਾ ਕਿ 1 ਨਵੰਬਰ 2024 ਨੂੰ ਸਿੱਖ ਨਸਲਕੁਸ਼ੀ ਦੇ 40 ਵਰ੍ਹੇ ਹੋਣ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 40 ਸਾਲਾਂ ਦੌਰਾਨ ਸਿੱਖਾਂ ਨੇ ਭਾਰਤੀ ਹਕੂਮਤ ਦੀ ਸਰਪ੍ਰਸਤੀ ਹੇਠ ਹੋਏ ਆਪਣੇ ਨਰਸੰਹਾਰ ਦੇ ਬਹੁਪੱਖੀ ਪ੍ਰਭਾਵਾਂ ਵਿਚੋਂ ਉਭਰਦਿਆਂ ਆਪਣੇ ਕੌਮੀ ਬਿਰਤਾਂਤ ਨੂੰ ਮੁੜ ਸਥਾਪਿਤ ਕਰਨ ਲਈ ਜਿਹੜਾ ਸੰਘਰਸ਼ਸ਼ੀਲ ਪੈਂਡਾ ਤਹਿ ਕੀਤਾ ਹੈ, ਉਹ ਵੀ ਅਦੁੱਤੀ ਅਤੇ ਲਾ-ਮਿਸਾਲ ਹੈ। ਉਨ੍ਹਾਂ ਕਿਹਾ ਕਿ ਨਵੰਬਰ ‘84 ਇਕ ਐਸਾ ਨਾਸੂਰ ਹੈ ਜੋ ਰਹਿੰਦੀ ਦੁਨੀਆ ਤੱਕ ਸਿੱਖ ਮਾਨਸਿਕਤਾ ਵਿਚ ਤਾਜ਼ਾ ਰਹੇਗਾ। ਉਨ੍ਹਾਂ ਕਿਹਾ ਕਿ 1 ਨਵੰਬਰ ਨੂੰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਦੇ ਕਿਲ੍ਹੇ ਵਿਚੋਂ ਰਿਹਾਅ ਹੋ ਕੇ ਸ੍ਰੀ ਅੰਮ੍ਰਿਤਸਰ ਸਾਹਿਬ ਆਮਦ ਦੀ ਯਾਦ ਵਿਚ ਬੰਦੀਛੋੜ ਦਿਵਸ ਵੀ ਹੈ।

ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਇਸ ਵਾਰ ਬੰਦੀਛੋੜ ਦਿਵਸ ਮੌਕੇ ਸਿਰਫ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੀ ਬਿਜਲਈ ਸਜਾਵਟ ਕੀਤੀ ਜਾਵੇਗੀ। ਇਸ ਤੋਂ ਇਲਾਵਾ ਵਿਸ਼ਵ ਭਰ ਵਿਚ ਵੱਸਦੀਆਂ ਸਿੱਖ ਸੰਗਤਾਂ ਵਲੋਂ ਇਕ ਨਵੰਬਰ ਵਾਲੇ ਦਿਨ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਪਾਵਨ ਯਾਦ ਵਿਚ ਬੰਦੀਛੋੜ ਦਿਵਸ ਮਨਾਉਂਦਿਆਂ ਗੁਰਦੁਆਰਾ ਸਾਹਿਬਾਨ ਅਤੇ ਘਰਾਂ ਵਿਚ ਸਿਰਫ ਘਿਓ ਦੇ ਦੀਵਿਆਂ ਦੀ ਹੀ ਦੀਪਮਾਲਾ ਕੀਤੀ ਜਾਵੇ ਅਤੇ ਕਿਸੇ ਤਰ੍ਹਾਂ ਦੀ ਬਿਜਲਈ ਸਜਾਵਟ ਨਾ ਕੀਤੀ ਜਾਵੇ।

In a written statement issued from the Secretariat of Sri Akal Takht Sahib in Amritsar, Singh Sahib Giani Raghbir Singh stated that on November 1, 1984, in a calculated conspiracy under the patronage of the Congress government, a brutal massacre of Sikhs took place in the national capital Delhi and across 110 cities in various states, which constituted Sikh genocide. He noted that November 1, 2024, marks the 40th anniversary of this tragedy. Reflecting on the past 40 years, he emphasized the unique and resilient journey Sikhs have undertaken to re-establish their national identity amidst the multi-layered impacts of this genocide carried out with government support.

Giani Raghbir Singh expressed that November ’84 is a painful wound that will remain fresh in Sikh memory forever. He added that November 1 is also celebrated as “Bandi Chhor Divas,” commemorating the arrival of the sixth Guru, Sri Guru Hargobind Sahib Ji, in Amritsar following his release from Gwalior Fort.

Singh Sahib stated that, this year, on Bandi Chhor Divas, electric decorations will be restricted to only Sri Harmandir Sahib and Sri Akal Takht Sahib. In addition, Sikhs around the world are directed to celebrate Bandi Chhor Divas on November 1 in the memory of Guru Hargobind Sahib Ji, lighting only ghee lamps (diyas) in gurdwaras and homes, without any form of electric decorations.