‘We will single out the ‘chitta’ (synthetic drug) traffickers and send them to jail,’ claims Amit Shah
‘ਚਿੱਟੇ ਦੇ ਸੌਦਾਗਰਾਂ ਨੂੰ ਚੁਣ-ਚੁਣ ਕੇ ਜੇਲ੍ਹ ਭੇਜਾਂਗੇ’, ਅਮਿਤ ਸ਼ਾਹ ਦਾ ਦਾਅਵਾ
ਨਵੀਂ ਦਿੱਲੀ (ਆਵਾਜ਼ਿ ਕੌਮ ਬਿਊਰੋ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੀ ਆਮ ਆਦਮੀ ਪਾਰਟੀ (‘ਆਪ’) ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ‘ਆਪ’ ਸਰਕਾਰ ਨੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ, ਜਿਸ ਕਾਰਨ ਅਨੇਕਾਂ ਪਰਿਵਾਰਾਂ ਨੂੰ ਆਪਣੇ ਬੱਚੇ ਗੁਆਉਣੇ ਪਏ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ, ਜਿਸ ਕਾਰਨ ਅਨੇਕਾਂ ਪਰਿਵਾਰਾਂ ਨੂੰ ਆਪਣੇ ਬੱਚੇ ਗੁਆਉਣੇ ਪਏ ਹਨ। ‘ਆਪ’ ਸਰਕਾਰ ਦੀ ਸਰਪ੍ਰਸਤੀ ਹੇਠ ਵਧ-ਫੁੱਲ ਰਹੇ ਚਿੱਟੇ ਦੇ ਕਾਰੋਬਾਰੀਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਜਿਨ੍ਹਾਂ ਲੋਕਾਂ ਨੂੰ ਹਾਲ ਹੀ ਵਿੱਚ ਆਪਣੀਆਂ ਜਾਨਾਂ ਗੁਆਉਣੀਆਂ ਪਈਆਂ, ਉਨ੍ਹਾਂ ਦੇ ਪਰਿਵਾਰਾਂ ਨਾਲ ਮੈਂ ਮੰਗਲਵਾਰ (20 ਅਕਤੂਬਰ) ਨੂੰ ਮਾਨਸਾ, ਸੰਗਰੂਰ ਅਤੇ ਗੁਰਦਾਸਪੁਰ ਵਿਖੇ ਮੁਲਾਕਾਤ ਕਰਾਂਗਾ। ਇਨ੍ਹਾਂ ਪਰਿਵਾਰਾਂ ਨੇ ਜੋ ਕੁਝ ਗੁਆਇਆ ਹੈ, ਉਸ ਦੁੱਖ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ। ਨਸ਼ਿਆਂ ਦੇ ਇਸ ਕਾਲੇ ਕਾਰੋਬਾਰ ਖ਼ਿਲਾਫ਼ ਉੱਠਣ ਵਾਲੀਆਂ ਆਵਾਜ਼ਾਂ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਕਦੇ ਕਾਮਯਾਬ ਨਹੀਂ ਹੋਣਗੀਆਂ ਅਤੇ ਪੰਜਾਬ ਦੇ ਲੋਕ ਇਸ ਦਾ ਮੂੰਹ-ਤੋੜ ਜਵਾਬ ਦੇਣਗੇ। ਭਾਰਤ ਸਰਕਾਰ ਚਿੱਟੇ ਦੇ ਕਾਰੋਬਾਰੀਆਂ ਨੂੰ ਚੁਣ-ਚੁਣ ਕੇ ਜੇਲ੍ਹਾਂ ਦੀਆਂ ਸਲਾਖਾਂ ਪਿੱਛੇ ਪਹੁੰਚਾਏਗੀ ਅਤੇ ਪੰਜਾਬ ਸਮੇਤ ਪੂਰੇ ਦੇਸ਼ ਨੂੰ ਨਸ਼ਿਆਂ ਦੇ ਇਸ ਕਾਲੇ ਕਾਰੋਬਾਰ ਤੋਂ ਮੁਕਤ ਕਰਵਾ ਕੇ ਰਹੇਗੀ। ਅਮਿਤ ਸ਼ਾਹ ਨੇ ਐਲਾਨ ਕੀਤਾ ਕਿ ‘ਆਪ’ ਸਰਕਾਰ ਦੀ ਸਰਪ੍ਰਸਤੀ ਹੇਠ ਵਧ-ਫੁੱਲ ਰਹੇ ਚਿੱਟੇ ਦੇ ਕਾਰੋਬਾਰੀਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਜਿਨ੍ਹਾਂ ਲੋਕਾਂ ਨੇ ਹਾਲ ਹੀ ਵਿੱਚ ਆਪਣੀਆਂ ਜਾਨਾਂ ਗੁਆਈਆਂ ਹਨ, ਉਨ੍ਹਾਂ ਦੇ ਪਰਿਵਾਰਾਂ ਨਾਲ ਉਹ ਮੰਗਲਵਾਰ, 20 ਅਕਤੂਬਰ ਨੂੰ ਮਾਨਸਾ, ਸੰਗਰੂਰ ਅਤੇ ਗੁਰਦਾਸਪੁਰ ਵਿਖੇ ਮੁਲਾਕਾਤ ਕਰਨਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪਰਿਵਾਰਾਂ ਨੇ ਜੋ ਕੁਝ ਗੁਆਇਆ ਹੈ, ਉਸ ਦੁੱਖ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ। ਕੇਂਦਰੀ ਗ੍ਰਹਿ ਮੰਤਰੀ ਨੇ ਸਪੱਸ਼ਟ ਕੀਤਾ ਕਿ ਨਸ਼ਿਆਂ ਦੇ ਇਸ ਕਾਲੇ ਕਾਰੋਬਾਰ ਖ਼ਿਲਾਫ਼ ਉੱਠਣ ਵਾਲੀਆਂ ਆਵਾਜ਼ਾਂ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਕਦੇ ਕਾਮਯਾਬ ਨਹੀਂ ਹੋਣਗੀਆਂ ਅਤੇ ਪੰਜਾਬ ਦੇ ਲੋਕ ਇਸ ਦਾ ਮੂੰਹ-ਤੋੜ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਚਿੱਟੇ ਦੇ ਕਾਰੋਬਾਰੀਆਂ ਨੂੰ ਚੁਣ-ਚੁਣ ਕੇ ਜੇਲ੍ਹਾਂ ਦੀਆਂ ਸਲਾਖਾਂ ਪਿੱਛੇ ਪਹੁੰਚਾਏਗੀ ਅਤੇ ਪੰਜਾਬ ਸਮੇਤ ਪੂਰੇ ਦੇਸ਼ ਨੂੰ ਨਸ਼ਿਆਂ ਦੇ ਇਸ ਕਾਲੇ ਕਾਰੋਬਾਰ ਤੋਂ ਮੁਕਤ ਕਰਵਾ ਕੇ ਰਹੇਗੀ।

