Outstanding electricity bills in Punjab will be waived! Former CM Channi makes the announcement
ਪੰਜਾਬ ‘ਚ ਬਿਜਲੀ ਦੇ ਬਕਾਇਆ ਬਿੱਲ ਹੋਣਗੇ ਮੁਆਫ਼! ਸਾਬਕਾ CM ਚੰਨੀ ਨੇ ਕੀਤਾ ਐਲਾਨ
ਜਲੰਧਰ (ਆਵਾਜ਼ਿ ਕੌਮ ਬਿਊਰੋ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸਾਲ 2021 ’ਚ ਉਨ੍ਹਾਂ ਦੀ ਸਰਕਾਰ ਨੇ 2 ਕਿੱਲੋਵਾਟ ਤੱਕ ਦੇ ਬਿਜਲੀ ਕੁਨੈਕਸ਼ਨਾਂ ਵਾਲੇ ਖ਼ਪਤਕਾਰਾਂ ਦੇ ਬਿਜਲੀ ਦੇ ਬਕਾਇਆ ਬਿੱਲ ਮੁਆਫ਼ ਕੀਤੇ ਸਨ। ਉਨ੍ਹਾਂ ਕਿਹਾ ਕਿ ਜਦੋਂ ਦੁਬਾਰਾ ਉਨ੍ਹਾਂ ਦੀ ਸਰਕਾਰ ਬਣੇਗੀ ਤਾਂ ਇਸੇ ਫ਼ੈਸਲੇ ਨੂੰ ਮੁੜ ਲਾਗੂ ਕਰਦਿਆਂ ਲੋਕਾਂ ਦੇ ਬਿਜਲੀ ਦੇ ਬਕਾਇਆ ਬਿੱਲ ਮੁਆਫ਼ ਕੀਤੇ ਜਾਣਗੇ। ਚੰਨੀ ਨੇ ਆਪਣੀ ਸਰਕਾਰ ਦੇ ਕਾਰਜਕਾਲ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਆਮ ਲੋਕਾਂ, ਗਰੀਬਾਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨੂੰ ਰਾਹਤ ਦੇਣ ਲਈ ਕਈ ਮਹੱਤਵਪੂਰਨ ਫ਼ੈਸਲੇ ਲਏ ਸਨ। ਬਿਜਲੀ ਦੇ ਬਕਾਇਆ ਬਿੱਲ ਮੁਆਫ਼ ਕਰਨ ਦਾ ਮਕਸਦ ਆਰਥਿਕ ਬੋਝ ਘੱਟ ਕਰਨਾ ਅਤੇ ਲੋੜਵੰਦ ਪਰਿਵਾਰਾਂ ਨੂੰ ਰਾਹਤ ਪਹੁੰਚਾਉਣਾ ਸੀ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਦੁਬਾਰਾ ਸੱਤਾ ’ਚ ਆਉਣ ’ਤੇ ਉਨ੍ਹਾਂ ਦੀ ਸਰਕਾਰ ਲੋਕ ਹਿੱਤ ਨਾਲ ਜੁੜੇ ਫ਼ੈਸਲਿਆਂ ਨੂੰ ਪਹਿਲ ਦੇਵੇਗੀ ਅਤੇ ਆਮ ਲੋਕਾਂ ਨੂੰ ਰਾਹਤ ਦੇਣ ਲਈ ਵਚਨਬੱਧ ਰਹੇਗੀ। ਉਨ੍ਹਾਂ ਦਾ ਮਕਸਦ ਸਿਰਫ ਐਲਾਨ ਕਰਨਾ ਨਹੀਂ, ਸਗੋਂ ਆਮ ਜਨਤਾ ਨੂੰ ਆਰਥਿਕ ਰਾਹਤ ਪਹੁੰਚਾਉਣਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਹੈ।

