Ashwani, the killer of Parvinder Jhota, along with his wife, has been placed on a 5-day police remand; the arrest was made by the CBI
ਪਰਵਿੰਦਰ ਝੋਟੇ ਦਾ ਕਾਤਲ ਅਸ਼ਵਨੀ ਪਤਨੀ ਸਣੇ 5 ਦਿਨਾਂ ਦੇ ਪੁਲਸ ਰਿਮਾਂਡ ‘ਤੇ, CBI ਨੇ ਪਾਈ ਸੀ ਗ੍ਰਿਫ਼ਤਾਰੀ
ਮੋਹਾਲੀ (ਆਵਾਜ਼ਿ ਕੌਮ ਬਿਊਰੋ)-ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ‘ਚ ਸੀ. ਬੀ. ਆਈ. ਵੱਲੋਂ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਕੁਮਾਰ, ਵਿਪਨ ਗਰਗ, ਨੀਲਮ ਰਾਣੀ ਅਤੇ ਲਾਡੀ ਸਿੰਘ ਦੀ ਗ੍ਰਿਫ਼ਤਾਰੀ ਪਾ ਕੇ ਮੋਹਾਲੀ ਦੀ ਸੀ. ਬੀ. ਆਈ. ਅਦਾਲਤ ‘ਚ ਪੇਸ਼ ਕੀਤਾ। ਅਦਾਲਤ ‘ਚ ਸੀ. ਬੀ. ਆਈ. ਵੱਲੋਂ ਪੇਸ਼ ਹੋਏ ਵਕੀਲ ਲੀਜ਼ਾ ਗਰੋਵਰ ਨੇ 5 ਦਿਨ ਦੇ ਪੁਲਸ ਰਿਮਾਂਡ ਦੀ ਮੰਗ ਕੀਤੀ, ਜਦੋਂ ਕਿ ਬਚਾਅ ਪੱਖ ਦੇ ਵਕੀਲ ਨੇ ਰਿਮਾਂਡ ਦਾ ਵਿਰੋਧ ਕੀਤਾ। ਸੀ. ਬੀ. ਆਈ. ਅਦਾਲਤ ਨੇ ਦੋਹਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮੁਲਜ਼ਮਾਂ ਨੂੰ 5 ਦਿਨ ਦੇ ਪੁਲਸ ਰਿਮਾਂਡ ਦੇ ਭੇਜ ਦਿੱਤਾ। ਦੱਸਣਯੋਗ ਹੈ ਕਿ ਬੀਤੇ ਦਿਨ ਹੀ ਅਸ਼ਵਨੀ ਕੁਮਾਰ ਦੀ ਪਤਨੀ ਨੀਲਮ ਰਾਣੀ ਅਤੇ ਸਾਥੀ ਲਾਡੀ ਨੂੰ ਮਾਨਸਾ ਅਦਾਲਤ ‘ਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ ਸੀ, ਜਿੱਥੇ ਅਦਾਲਤ ਨੇ ਦੋਹਾਂ ਨੂੰ 5 ਨਵੰਬਰ ਤੱਕ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਸੀ। ਮਾਨਸਾ ਪੁਲਸ ਦਾ ਕਹਿਣਾ ਸੀ ਕਿ ਇਸ ਕੇਸ ਦੀ ਜਾਂਚ ਸੀ. ਬੀ. ਆਈ. ਵਲੋਂ ਕੀਤੀ ਜਾ ਰਹੀ ਹੈ। ਇਸ ਲਈ ਉਨ੍ਹਾਂ ਨੂੰ ਦੋਸ਼ੀਆਂ ਦੀ ਲੋੜ ਨਹੀਂ ਹੈ। ਇਸ ਤੋਂ ਬਾਅਦ ਹੀ ਸੀ. ਬੀ. ਆਈ. ਨੇ ਅਸ਼ਵਨੀ ਕੁਮਾਰ, ਪਤਨੀ ਨੀਲਮ ਰਾਣੀ ਅਤੇ ਸਾਥੀ ਲਾਡੀ ਦੀ ਗ੍ਰਿਫ਼ਤਾਰੀ ਪਾਈ ਸੀ ਅਤੇ ਇਸ ਤੋਂ ਬਾਅਦ ਅੱਜ ਉਨ੍ਹਾਂ ਨੂੰ ਸੀ. ਬੀ. ਆਈ. ਦੀ ਅਦਾਲਤ ‘ਚ ਪੇਸ਼ ਕੀਤਾ ਗਿਆ ਸੀ।

