Rs 1 lakh siphoned off from account after hacking phone
ਫੋਨ ਹੈਕ ਕਰ ਕੇ ਖ਼ਾਤੇ ’ਚੋਂ 1 ਲੱਖ ਰੁਪਏ ਉਡਾਏ
ਬਠਿੰਡਾ (ਆਵਾਜ਼ਿ ਕੌਮ ਬਿਊਰੋ)-ਸਾਈਬਰ ਧੋਖਾਦੇਹੀ ਕਰਨ ਵਾਲਿਆਂ ਨੇ ਵੱਖ-ਵੱਖ ਲੈਣ-ਦੇਣ ਰਾਹੀਂ ਇਕ ਵਿਅਕਤੀ ਦੇ ਮੋਬਾਇਲ ਫੋਨ ਨੂੰ ਹੈਕ ਕਰ ਕੇ ਖਾਤੇ ’ਚੋਂ 1 ਲੱਖ ਰੁਪਏ ਟਰਾਂਸਫਰ ਕਰ ਲਏ। ਬਠਿੰਡਾ ਦੇ ਵਸਨੀਕ ਕੁਲਦੀਪ ਸਿੰਘ ਨੇ ਸਾਈਬਰ ਕ੍ਰਾਈਮ ਵਿੰਗ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਕੁੱਝ ਅਣਪਛਾਤੇ ਮੁਲਜ਼ਮਾਂ ਨੇ ਉਸਦਾ ਫੋਨ ਹੈਕ ਕਰ ਲਿਆ ਅਤੇ ਬਾਅਦ ’ਚ ਵੱਖ-ਵੱਖ ਟਰਾਂਜੈਕਸਨਾਂ ਰਾਹੀਂ ਉਸਦੇ ਬੈਂਕ ਖ਼ਾਤੇ ’ਚੋਂ 1 ਲੱਖ ਰੁਪਏ ਦੀ ਰਕਮ ਟਰਾਂਸਫਰ ਕਰ ਦਿੱਤੀ। ਸ਼ਿਕਾਇਤ ਦੇ ਆਧਾਰ ’ਤੇ ਪੁਲਸ ਨੇ ਅਣਪਛਾਤੇ ਸਾਈਬਰ ਧੋਖਾਦੇਹੀ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

