Major decision by the Punjab Chemists Association; new directives issued for chemists across the state—rules changed effective today
ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫੈਸਲਾ, ਸੂਬੇ ਦੇ ਕੈਮਿਸਟਾਂ ਲਈ ਨਵੇਂ ਫਰਮਾਨ ਜਾਰੀ, ਅੱਜ ਤੋਂ ਬਦਲੇ ਨਿਯਮ
ਅਹਿਮਦਗੜ੍ਹ (ਆਵਾਜ਼ਿ ਕੌਮ ਬਿਊਰੋ)-ਪੰਜਾਬ ਵਿਚ ਨਸ਼ਿਆਂ ਦੀ ਰੋਕਥਾਮ ਲਈ ਚੱਲ ਰਹੀ ਮੁਹਿੰਮ ਦੇ ਮੱਦੇਨਜ਼ਰ ਪੰਜਾਬ ਕੈਮਿਸਟ ਐਸੋਸੀਏਸ਼ਨ ਨੇ ਐਲਾਨ ਕੀਤਾ ਹੈ ਕਿ ਸੂਬੇ ਦੇ ਕੈਮਿਸਟ 25 ਅਕਤੂਬਰ ਤੋਂ ਨਾਰਕੋਟਿਕਸ ਅਤੇ ਸਾਈਕੋਟ੍ਰੋਪਿਕ ਦਵਾਈਆਂ ਨਹੀਂ ਵੇਚਣਗੇ। ਐਸੋਸੀਏਸ਼ਨ ਵਲੋਂ ਸੂਬੇ ਦੇ ਹੋਲਸੇਲਰਾਂ ਅਤੇ ਰਿਟੇਲਰਾਂ ਨੂੰ ਇਨ੍ਹਾਂ ਦਵਾਈਆਂ ਦਾ ਸਟਾਕ ਵਾਪਸ ਲੈਣ ਲਈ ਵੀ ਨਿਰਦੇਸ਼ ਦਿੱਤੇ ਗਏ ਹਨ। ਪੰਜਾਬ ਕੈਮਿਸਟ ਐਸੋਸੀਏਸ਼ਨ ਨੇ ਸੂਬੇ ਦੇ 27 ਹਜ਼ਾਰ ਹੋਲਸੇਲਰਾਂ ਅਤੇ ਰਿਟੇਲਰਾਂ ਨੂੰ ਕਿਹਾ ਹੈ ਕਿ ਉਹ ਨਾਰਕੋਟਿਕਸ ਅਤੇ ਸਾਈਕੋਟ੍ਰੋਪਿਕ ਦਵਾਈਆਂ ਦਾ ਸਟਾਕ ਕਲੀਅਰ ਕਰਨ ਲਈ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨ। ਰਿਪੋਰਟ ਮੁਤਾਬਕ ਸਟਾਕ ਵਾਪਸ ਲੈਣ ਅਤੇ ਵੰਡ ਪ੍ਰਣਾਲੀ ਨੂੰ ਲੈ ਕੇ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਪੀ.ਸੀ.ਏ. ਦੇ ਪ੍ਰਧਾਨ ਨਰੇਸ਼ ਦੁੱਗਲ ਨੇ ਕਿਹਾ ਕਿ ਨਸ਼ਿਆਂ ਦੀ ਗੈਰ-ਕਾਨੂੰਨੀ ਵਿਕਰੀ ਵਿਚ ਸ਼ਾਮਲ ਲੋਕਾਂ ਵਿਰੁੱਧ ਕਾਰਵਾਈ ਹੋਣੀ ਚਾਹੀਦੀ ਹੈ ਪਰ ਇਸ ਦੀ ਆੜ ਵਿਚ ਛੋਟੇ ਕੈਮਿਸਟਾਂ ਨੂੰ ਬੇਵਜ੍ਹਾ ਤੰਗ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਅਨੁਸਾਰ ਮਾਨਸਾ ਵਿਚ ਨਸ਼ਾ ਸਮੱਗਲਿੰਗ ਨਾਲ ਜੁੜੇ ਮਾਮਲਿਆਂ ਤੋਂ ਬਾਅਦ ਕੈਮਿਸਟਾਂ ਵਿਰੁੱਧ ਕਾਰਵਾਈ ਨੂੰ ਲੈ ਕੇ ਚਿੰਤਾ ਪੈਦਾ ਹੋਈ ਹੈ। ਜੇਕਰ ਕੋਈ ਕੈਮਿਸਟ ਨਸ਼ਾ ਵੇਚਣ ਵਿਚ ਸ਼ਾਮਲ ਹੈ ਤਾਂ ਸੰਗਠਨ ਉਸ ਦੀ ਪੈਰਵੀ ਨਹੀਂ ਕਰੇਗਾ ਪਰ ਜਿਹੜੇ ਕੈਮਿਸਟ ਕਾਨੂੰਨ ਅਨੁਸਾਰ ਕੰਮ ਕਰ ਰਹੇ ਹਨ, ਉਨ੍ਹਾਂ ਨੂੰ ਬਿਨਾਂ ਵਜ੍ਹਾ ਨਿਸ਼ਾਨਾ ਬਣਾਉਣਾ ਠੀਕ ਨਹੀਂ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਵਿਚ ਕੈਮਿਸਟ ਭਾਈਚਾਰੇ ਦੀ ਭੂਮਿਕਾ ਨੂੰ ਵੀ ਸਮਝਿਆ ਜਾਣਾ ਚਾਹੀਦਾ ਹੈ। ਇਸੇ ਦੌਰਾਨ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸੀਨੀਅਰ ਆਗੂ ਅਤੇ ਜਥੇਬੰਦਕ ਸਕੱਤਰ ਰਾਜੀਵ ਜੈਨ ਨੇ ਵੀ ਕੈਮਿਸਟਾਂ ਨੂੰ ਬੇਵਜ੍ਹਾ ਤੰਗ ਕਰਨ ਦੇ ਮਾਮਲਿਆਂ ’ਤੇ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਦਵਾਈਆਂ ਦੀ ਵਿਕਰੀ ਸਬੰਧੀ ਕਿਸੇ ਵੀ ਸ਼ਿਕਾਇਤ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਕਾਨੂੰਨ ਅਨੁਸਾਰ ਕੰਮ ਕਰਨ ਵਾਲੇ ਵਪਾਰੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਐਸੋਸੀਏਸ਼ਨ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਨਸ਼ਿਆਂ ਵਿਰੁੱਧ ਕਾਰਵਾਈ ਦੌਰਾਨ ਕਾਨੂੰਨੀ ਪ੍ਰਕਿਰਿਆ ਦੀ ਪਾਲਣਾ ਕੀਤੀ ਜਾਵੇ ਅਤੇ ਬੇਕਸੂਰ ਕੈਮਿਸਟਾਂ ਨੂੰ ਬੇਵਜ੍ਹਾ ਪ੍ਰੇਸ਼ਾਨ ਨਾ ਕੀਤਾ ਜਾਵੇ। ਨਾਲ ਹੀ, ਨਸ਼ਿਆਂ ਦੀ ਰੋਕਥਾਮ ਲਈ ਦਵਾਈਆਂ ਦੀ ਵਿਕਰੀ ਅਤੇ ਵੰਡ ’ਤੇ ਨਿਯਮਾਂ ਅਨੁਸਾਰ ਨਿਗਰਾਨੀ ਰੱਖਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ ਗਿਆ।

Major decision by the Punjab Chemists Association; new directives issued for chemists across the state—rules changed effective today
