Nagar Kirtan organized from Darbar Sahib on the occasion of the Parkash Purab (birth anniversary) of Guru Ramdas Ji — take a look
ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਦਰਬਾਰ ਸਾਹਿਬ ਤੋਂ ਸਜਿਆ ਨਗਰ ਕੀਰਤਨ, ਕਰੋ ਦਰਸ਼ਨ
ਅੰਮ੍ਰਿਤਸਰ (ਆਵਾਜ਼ਿ ਕੌਮ ਬਿਊਰੋ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਖ਼ੁਸ਼ੀਆਂ ਪੂਰੀ ਦੁਨੀਆ ਵਿੱਚ ਵੱਸਦੀ ਗੁਰੂ ਨਾਨਕ ਨਾਮ ਲੇਵਾ ਸੰਗਤ ਵੱਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈਆਂ ਜਾ ਰਹੀਆਂ ਹਨ। ਇਸ ਪਾਵਨ ਮੌਕੇ ਅੰਮ੍ਰਿਤਸਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਮੌਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਅਤੇ ਸਤਿਕਾਰ ਦਾ ਅਲੌਕਿਕ ਮਾਹੌਲ ਦੇਖਣ ਨੂੰ ਮਿਲਿਆ। ਨਗਰ ਕੀਰਤਨ ਦੌਰਾਨ ਸੰਗਤ ਵੱਲੋਂ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਗਿਆ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੰਦੇਸ਼ ਦਿੱਤਾ ਗਿਆ। ਇਹ ਵਿਸ਼ਾਲ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਵੱਖ-ਵੱਖ ਬਾਜ਼ਾਰਾਂ ਵਿੱਚੋਂ ਹੁੰਦਾ ਹੋਇਆ ਵਾਪਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਪਤ ਹੋਵੇਗਾ। ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਰਾਮਦਾਸ ਜੀ ਨੇ ਸੇਵਾ, ਨਿਮਰਤਾ, ਪ੍ਰੇਮ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੰਗਤ ਵੱਲੋਂ ਸਰਬੱਤ ਦੇ ਭਲੇ, ਸ਼ਾਂਤੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਜਾ ਰਹੀ ਹੈ।

