Prayer offered at Sri Akal Takht Sahib for justice for Parvinder Jhota
ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤੀ ਗਈ ਅਰਦਾਸ
ਅੰਮ੍ਰਿਤਸਰ (ਆਵਾਜ਼ਿ ਕੌਮ ਬਿਊਰੋ)- ਪੰਜਾਬ ‘ਚ ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਵਾਲੇ ਕਾਰਕੁੰਨ ਪਰਵਿੰਦਰ ਸਿੰਘ ਝੋਟੇ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਅਤੇ ਖ਼ਾਲਸਾ ਪੰਥ ਵਲੋਂ ਕਰਵਾਏ ਇਸ ਸਮਾਗਮ ‘ਚ ਪਰਵਿੰਦਰ ਝੋਟੇ ਸਮੇਤ ਹੋਰਨਾਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਅਰਦਾਸ ਕੀਤੀ ਗਈ। ਸਮਾਗਮ ‘ਚ ਨਸ਼ਿਆ ਖ਼ਿਲਾਫ਼ ਚਿੰਤਾ ਜ਼ਾਹਰ ਕਰਦਿਆਂ ਕਿਹਾ ਗਿਆ ਕਿ ਗੁਰੂਆਂ ਦੀ ਪਵਿੱਤਰ ਧਰਤੀ ‘ਤੇ ਨਸਿਆਂ ਦਾ ਵੱਧਦਾ ਪ੍ਰਕੋਪ ਲਗਾਤਾਰ ਗੰਭੀਰ ਚੁਣੌਤੀ ਬਣਿਆ ਹੋਇਆ ਹੈ। ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਰਕਾਰਾਂ ਅਤੇ ਸੱਤਾਧਾਰੀਆਂ ਨੂੰ ਠੋਸ ਕਦਮ ਚੁੱਕਣੇ ਚਾਹੀਦੇ ਹਨ। ਇਸ ਦੌਰਾਨ ਸਮੁੱਚੇ ਪੰਜਾਬ ਦੇ ਨੌਜਵਾਨਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁਖ ਸਿੰਘ, ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਅਰਦਾਸੀਏ ਭਾਈ ਪ੍ਰੇਮ ਸਿੰਘ ਅਤੇ ਹੋਰ ਨੁਮਾਇੰਦੇ ਮੌਜੂਦ ਸਨ।

