Pakistani minister invites Bhagwant Mann and MLAs to visit Pakistan
ਪਾਕਿ ਮੰਤਰੀ ਨੇ ਭਗਵੰਤ ਮਾਨ ਤੇ ਵਿਧਾਇਕਾਂ ਨੂੰ ਦਿੱਤਾ ਪਾਕਿਸਤਾਨ ਆਉਣ ਦਾ ਸੱਦਾ
ਗੁਰਦਾਸਪੁਰ/ਲਾਹੌਰ (ਆਵਾਜ਼ਿ ਕੌਮ ਬਿਊਰੋ)-ਪਾਕਿਸਤਾਨ ਦੇ ਘੱਟ ਗਿਣਤੀ ਮਾਮਲਿਆਂ ਦੇ ਸੂਬਾ ਮੰਤਰੀ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ ਨੇ ਮੁੱਖ ਮੰਤਰੀ ਭਗਵੰਤ ਮਾਨ, ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਪੂਰੀ ਪੰਜਾਬ ਵਿਧਾਨ ਸਭਾ ਨੂੰ ਪਾਕਿਸਤਾਨ ਆਉਣ ਦਾ ਅਧਿਕਾਰਤ ਸੱਦਾ ਦਿੱਤਾ ਹੈ। ਇਹ ਸੱਦਾ ਮੁੱਖ ਮੰਤਰੀ ਮਾਨ ਵੱਲੋਂ 27 ਤੋਂ 29 ਨਵੰਬਰ ਤੱਕ ਲਾਹੌਰ ਵਿਚ ਹੋਣ ਵਾਲੀ ਚੌਥੀ ਅੰਤਰਰਾਸ਼ਟਰੀ ਪੰਜਾਬੀ ਕਾਨਫਰੰਸ ਵਿਚ ਸ਼ਾਮਲ ਹੋਣ ਦੀ ਇੱਛਾ ਪ੍ਰਗਟਾਉਣ ਤੋਂ ਬਾਅਦ ਆਇਆ ਹੈ। ਮੰਤਰੀ ਅਰੋੜਾ ਨੇ ਕਿਹਾ ਕਿ ਪਾਕਿਸਤਾਨ ਸਰਹੱਦ ਪਾਰ ਧਾਰਮਿਕ ਤੇ ਸੱਭਿਆਚਾਰਕ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ।

