Lahore becomes the world’s most polluted city! AQI crosses 400
ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਬਣਿਆ ਲਾਹੌਰ ! 400 ਤੋਂ ਪਾਰ ਹੋਇਆ AQI
Lahore, (ਆਵਾਜ਼ਿ ਕੌਮ ਬਿਊਰੋ)-ਪਾਕਿਸਤਾਨ ਦੇ ਪੰਜਾਬ ਸੂਬੇ ਦੀ ਰਾਜਧਾਨੀ ਲਾਹੌਰ ‘ਚ ਹਵਾ ਕੁਆਲਿਟੀ ਬੇਹੱਦ ਖ਼ਰਾਬ ਪੱਧਰ ‘ਤੇ ਪਹੁੰਚ ਗਈ ਹੈ, ਜਿਸ ਨਾਲ ਇਹ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਬਣ ਗਿਆ ਹੈ। ਸਵਿਸ ਏਅਰ ਕੁਆਲਿਟੀ ਮੋਨੀਟਰਿੰਗ ਪਲੇਟਫਾਰਮ IQAir ਦੇ ਤਾਜ਼ਾ ਅੰਕੜਿਆਂ ਅਨੁਸਾਰ ਲਾਹੌਰ ਦਾ ਏਅਰ ਕੁਆਲਿਟੀ ਇੰਡੈਕਸ (AQI) 410 ‘ਤੇ ਦਰਜ ਕੀਤਾ ਗਿਆ, ਜੋ ਕਿ ਬੇਹੱਦ ਖ਼ਤਰਨਾਕ ਸ਼੍ਰੇਣੀ ‘ਚ ਆਉਂਦਾ ਹੈ। ਇਸ ਤੋਂ ਇਲਾਵਾ ਲਾਹੌਰ ‘ਚ PM2.5 ਦਾ ਪੱਧਰ ਵੀ ਵਿਸ਼ਵ ਸਿਹਤ ਸੰਗਠਨ (WHO) ਦੇ ਦਿਸ਼ਾ-ਨਿਰਦੇਸ਼ਾਂ ਨਾਲੋਂ 45 ਗੁਣਾ ਤੋਂ ਵੱਧ ਦਰਜ ਕੀਤਾ ਗਿਆ ਹੈ। IQAir ਦੀ ਸ਼੍ਰੇਣੀ ਅਨੁਸਾਰ 300 ਤੋਂ ਉੱਪਰ ਦਾ AQI ਸਿਹਤ ਲਈ ਬੇਹੱਦ ਖ਼ਤਰਨਾਕ ਮੰਨਿਆ ਜਾਂਦਾ ਹੈ। ਸਿਹਤ ਮਾਹਿਰਾਂ ਨੇ ਨਾਗਰਿਕਾਂ ਨੂੰ ਬਾਹਰ ਨਿਕਲਣ ਵੇਲੇ ਮਾਸਕ ਵਰਤਣ ਅਤੇ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਹੈ।

