Threat to blow up these schools, along with several railway tracks, in Punjab
ਪੰਜਾਬ ‘ਚ ਕਈ ਰੇਲਵੇ ਟਰੈਕਾਂ ਸਮੇਤ ਇਨ੍ਹਾਂ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਜਲੰਧਰ (ਆਵਾਜ਼ਿ ਕੌਮ ਬਿਊਰੋ)-ਜਲੰਧਰ ਸ਼ਹਿਰ ਵਿਚ ਇਕ ਵਾਰ ਫਿਰ ਤੋਂ ਸਕੂਲਾਂ ਨੂੰ ਈ-ਮੇਲ ਜ਼ਰੀਏ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਵਿਚ ਆਰਮੀ ਪਬਲਿਕ ਸਕੂਲ ਅਤੇ ਏ. ਪੀ. ਜੇ. ਪਬਲਿਕ ਸਕੂਲ ਸ਼ਾਮਲ ਹਨ। ਈ-ਮੇਲ ‘ਚ ਰੇਲਵੇ ਟਰੈਕ ਦਾ ਵੀ ਜ਼ਿਕਰ ਹੈ। ਈ-ਮੇਲ ‘ਚ ਲੋਕਾਂ ਨੂੰ 1 ਨਵੰਬਰ ਨੂੰ ਦਿੱਲੀ ਜਾਣ ਵਾਲੀਆਂ ਟਰੇਨਾਂ ‘ਚ ਸਫ਼ਰ ਨਾ ਕਰਨ ਦੀ ਅਪੀਲ ਕੀਤੀ ਗਈ ਹੈ। ਇਸ ‘ਚ ਅੱਗੇ ਕਿਹਾ ਗਿਆ ਹੈ ਕਿ ਅੰਮ੍ਰਿਤਸਰ, ਫਿਰੋਜ਼ਪੁਰ, ਲੁਧਿਆਣਾ ਅਤੇ ਬਠਿੰਡਾ ‘ਚ ਟਰੈਕ ‘ਤੇ IED ਬਲਾਸਟ ਕੀਤੇ ਜਾਣਗੇ। ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇ ਸੰਬੰਧ ‘ਚ ਇਸ ‘ਚ ਅੱਗੇ ਕਿਹਾ ਗਿਆ ਹੈ ਕਿ ਅੱਜ ਦੁਪਹਿਰ 12:11 ਵਜੇ ਬੰਬ ਧਮਾਕੇ ਹੋਣਗੇ। ਇਸ ਦੇ ਨਾਲ ਹਰੀ ਰਾਹੁਲ ਗਾਂਧੀ ਦੀ ਰੈਲੀ ਵਿਚ ਵੀ ਬਲਾਸਟ ਕਰਨ ਦੀ ਧਮਕੀ ਦਿੱਤੀ ਗਈ ਹੈ। ਇਸ ਈ-ਮੇਲ ਤੋਂ ਬਾਅਦ ਪ੍ਰਸ਼ਾਸਨ ਹਰਕਤ ‘ਚ ਆ ਗਿਆ ਹੈ ਅਤੇ ਸਕੂਲ ਦੀਆਂ ਇਮਾਰਤਾਂ ਦੀ ਜਾਂਚ ਕੀਤੀ ਜਾ ਰਹੀ ਹੈ।

