Big news for passengers traveling to Amritsar Airport; the schedule has changed
Amritsar Airport ਜਾਣ ਵਾਲੇ ਯਾਤਰੀਆਂ ਲਈ ਵੱਡੀ ਖਬਰ, ਬਦਲ ਗਿਆ ਸ਼ਡਿਊਲ
ਅੰਮ੍ਰਿਤਸਰ (ਆਵਾਜ਼ਿ ਕੌਮ ਬਿਊਰੋ)-ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਤੋਂ ਯਾਤਰਾ ਕਰਨ ਵਾਲੇ ਯਾਤਰੀਆਂ ਲਈ ਵੱਡੀ ਖਬਰ ਸਾਹਮਣੇ ਆਈ ਹੈ। ਦਰਅਸਲ ਹਵਾਈ ਅੱਡਾ ਪ੍ਰਸ਼ਾਸਨ ਵੱਲੋਂ ਘਰੇਲੂ ਤੇ ਅੰਤਰਰਾਸ਼ਟਰੀ ਦੋਵੇਂ ਉਡਾਣਾਂ ਦੇ ਸਮੇਂ ‘ਚ ਤਬਦੀਲੀ ਕੀਤੀ ਗਈ ਹੈ। ਪ੍ਰਸ਼ਾਸਨ ਨੇ ਵਿੰਟਰ ਸ਼ਡਿਊਲ (ਸਮੇਂ-ਸਾਰਣੀ) ਤਹਿਤ ਨਵਾਂ ਫਲਾਈਟ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਹਵਾਈ ਅੱਡੇ ‘ਤੇ ਰਨਵੇਅ ਦੇ ਵਿਕਾਸ ਕਾਰਜ ਪੂਰੇ ਹੋਣ ਤੋਂ ਬਾਅਦ ਉਡਾਣਾਂ ਦਾ ਸੰਚਾਲਨ ਪੂਰੀ ਤਰ੍ਹਾਂ ਆਮ ਵਾਂਗ ਬਹਾਲ ਕਰ ਦਿੱਤਾ ਗਿਆ ਹੈ। ਹੁਣ ਯਾਤਰੀ ਆਪਣੀ ਸੁਵਿਧਾ ਅਨੁਸਾਰ ਨਵੇਂ ਸ਼ਡਿਊਲ ਮੁਤਾਬਕ ਸਫ਼ਰ ਕਰ ਸਕਣਗੇ।

