Special Initiative Against Drugs: Jalandhar CP Satinder Singh Delivers a Special Message to the Youth
ਨਸ਼ੇ ਖ਼ਿਲਾਫ਼ ਵਿਸ਼ੇਸ਼ ਪਹਿਲ: ਜਲੰਧਰ ਦੇ CP ਸਤਿੰਦਰ ਸਿੰਘ ਨੇ ਨੌਜਵਾਨਾਂ ਨੂੰ ਦਿੱਤਾ ਖ਼ਾਸ ਸੁਨੇਹਾ
ਜਲੰਧਰ (ਆਵਾਜ਼ਿ ਕੌਮ ਬਿਊਰੋ)-ਨਸ਼ੇ ਦੇ ਮਾੜੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਨੌਜਵਾਨਾਂ ਨੂੰ ਨਸ਼ਾ-ਮੁਕਤ ਜੀਵਨ ਅਪਣਾਉਣ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਕਮਿਸ਼ਨਰੇਟ ਪੁਲਸ ਜਲੰਧਰ ਵੱਲੋਂ ਇਕ ਜਾਗਰੂਕਤਾ ਸੁਨੇਹਾ ਜਾਰੀ ਕੀਤਾ ਗਿਆ ਹੈ। ਪੁਲਸ ਕਮਿਸ਼ਨਰ ਸਤਿੰਦਰ ਸਿੰਘ ਦੇ ਸੁਨੇਹੇ ਵਿਚ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ, ਆਪਣੀ ਸਿਹਤ ਦਾ ਧਿਆਨ ਰੱਖਣ ਅਤੇ ਜੀਵਨ ਵਿਚ ਪਾਜ਼ੇਟਿਵ (ਹਾਂਪੱਖੀ) ਬਦਲਾਅ ਲਿਆਉਣ ਲਈ ਪ੍ਰੇਰਿਤ ਕੀਤਾ ਗਿਆ ਹੈ। ਇਸ ਪਹਿਲ ਦਾ ਮੁੱਖ ਮਕਸਦ ਨਸ਼ੇ ਦੀ ਸਮੱਸਿਆ ਪ੍ਰਤੀ ਸਮਾਜਿਕ ਜਾਗਰੂਕਤਾ ਵਧਾਉਣਾ, ਪ੍ਰਭਾਵਿਤ ਵਿਅਕਤੀਆਂ ਨੂੰ ਮਦਦ ਲਈ ਉਤਸ਼ਾਹਿਤ ਕਰਨਾ ਅਤੇ ਪਰਿਵਾਰਾਂ ਨੂੰ ਇਸ ਲੜਾਈ ਵਿਚ ਸਰਗਰਮ ਭਾਈਵਾਲ ਬਣਾਉਣਾ ਹੈ। ਜਾਗਰੂਕਤਾ ਸੁਨੇਹੇ ਰਾਹੀਂ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿ ਕੇ ਆਪਣੇ ਜੀਵਨ ਦੇ ਨਿਸ਼ਾਨਿਆਂ ’ਤੇ ਧਿਆਨ ਦੇਣ ਲਈ ਪ੍ਰੇਰਿਤ ਕੀਤਾ ਗਿਆ ਹੈ। ਜਾਗਰੂਕਤਾ ਮੁਹਿੰਮ ਦਾ ਸੁਨੇਹਾ ਹੈ ਕਿ ਨਸ਼ੇ ਦੀ ਸਮੱਸਿਆ ਨੂੰ ਲੁਕਾਉਣ ਦੀ ਬਜਾਏ ਉਸ ਦੇ ਹੱਲ ਲਈ ਉਚਿਤ ਮਦਦ ਲੈਣੀ ਚਾਹੀਦੀ ਹੈ।

