Attack on the home of Khalistan supporter Randhawa in Canada; vehicle set on fire
ਕੈਨੇਡਾ ’ਚ ਖ਼ਾਲਿਸਤਾਨ ਸਮਰਥਕ ਰੰਧਾਵਾ ਦੇ ਘਰ ’ਤੇ ਹਮਲਾ, ਗੱਡੀ ਸਾੜੀ
ਲੰਡਨ/ਸਰੀ (ਆਵਾਜ਼ਿ ਕੌਮ ਬਿਊਰੋ)-ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ ਸ਼ਹਿਰ ਵਿਚ ਖ਼ਾਲਿਸਤਾਨ ਸਮਰਥਕ ਅਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਨਾਲ ਜੁੜੇ ਭਾਈ ਨਰਿੰਦਰ ਸਿੰਘ ਰੰਧਾਵਾ ਦੇ ਘਰ ਦੇ ਬਾਹਰ ਅਣਪਛਾਤੇ ਵਿਅਕਤੀਆਂ ਵੱਲੋਂ ਕਥਿਤ ਤੌਰ ’ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ, ਘਰ ਦੇ ਬਾਹਰ ਖੜ੍ਹੀ ਉਨ੍ਹਾਂ ਦੀ ਨਿੱਜੀ ਗੱਡੀ ਨੂੰ ਅੱਗ ਲਾ ਦਿੱਤੀ ਗਈ, ਜਦਕਿ ‘ਟੀਮ ਸ਼ਹੀਦ ਨਿੱਝਰ’ ਦੀ ਬੱਸ ’ਤੇ ਸਪ੍ਰੇਅ ਪੇਂਟ ਕਰ ਕੇ ਉਸ ਨੂੰ ਨੁਕਸਾਨ ਪਹੁੰਚਾਇਆ ਗਿਆ। ਇਸ ਘਟਨਾ ਤੋਂ ਬਾਅਦ ਇਕ ਵਾਰ ਫਿਰ ਖ਼ਾਲਿਸਤਾਨ ਸਮਰਥਕ ਨੇਤਾਵਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ। ਭਾਈ ਨਰਿੰਦਰ ਸਿੰਘ ਰੰਧਾਵਾ ਨੇ ਇਸ ਘਟਨਾ ਦੀ ਸਖਤ ਨਿੰਦਾ ਕੀਤੀ ਅਤੇ ਕਿਹਾ ਕਿ ਉਨ੍ਹਾਂ ਦੇ ਘਰ ਦੇ ਬਾਹਰ ਖੜ੍ਹੀਆਂ ਗੱਡੀਆਂ ਨੂੰ ਨਿਸ਼ਾਨਾ ਬਣਾਉਣਾ ਸਿਰਫ਼ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦਾ ਕੰਮ ਨਹੀਂ ਸੀ, ਸਗੋਂ ਡਰ ਅਤੇ ਦਹਿਸ਼ਤ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਵੀ ਸੀ।ਹਮਲੇ ਨੂੰ ਲੈ ਕੇ ਸਿੱਖ ਕੋਆਰਡੀਨੇਸ਼ਨ ਕਮੇਟੀ ਅਮਰੀਕਾ, ਅਮਰੀਕਨ ਗੁਰਦੁਆਰਾ ਮੈਨੇਜਮੈਂਟ ਕਮੇਟੀ ਅਤੇ ਅਮਰੀਕਾ ਦੇ ਵੱਖ-ਵੱਖ ਪੰਥਕ ਸੰਗਠਨਾਂ ਨੇ ਸਖਤ ਨਿੰਦਾ ਕੀਤੀ ਹੈ। ਸੰਗਠਨਾਂ ਨੇ ਇਸ ਘਟਨਾ ਨੂੰ ਵਿਦੇਸ਼ ’ਚ ਰਹਿਣ ਵਾਲੇ ਸਿੱਖ ਐਕਟੀਵਿਸਟ ਦੀ ਸੁਰੱਖਿਆ ਲਈ ਗੰਭੀਰ ਚਿੰਤਾ ਦਾ ਵਿਸ਼ਾ ਦੱਸਿਆ ਹੈ ਅਤੇ ਮੰਗ ਕੀਤੀ ਹੈ ਕਿ ਕੈਨੇਡਾ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਹਮਲੇ ਦੀ ਹਾਈ-ਲੈਵਲ ਨਿਰਪੱਖ ਜਾਂਚ ਕਰੇ ਅਤੇ ਦੋਸ਼ੀਆਂ ਨੂੰ ਸਜ਼ਾ ਦੇਵੇ।

