ED raids ‘AAP’ MLA’s house and flats; CRPF teams also arrive
‘ਆਪ’ ਵਿਧਾਇਕਾ ਦੇ ਘਰ ਅਤੇ ਫਲੈਟਾਂ ‘ਚ ED ਦੀ ਰੇਡ, CRPF ਦੀਆਂ ਟੀਮਾਂ ਵੀ ਪੁੱਜੀਆਂ
ਮੋਗਾ (ਆਵਾਜ਼ਿ ਕੌਮ ਬਿਊਰੋ)-ਆਮ ਆਦਮੀ ਪਾਰਟੀ ਵੱਲੋਂ ਕੁੱਝ ਦਿਨ ਪਹਿਲਾਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ 40 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਸੀ, ਜਿਸ ‘ਚ ਮੋਗਾ ਤੋਂ ਮੌਜੂਦਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਵੀ ਮੁੜ ਪਾਰਟੀ ਦਾ ਉਮੀਦਵਾਰ ਐਲਾਨਿਆ ਗਿਆ ਹੈ। ਉੱਥੇ ਹੀ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ਈ. ਡੀ. (ਇਨਫੋਰਸਮੈਂਟ ਡਾਇਰੈਕਟੋਰੇਟ) ਦੀ ਰੇਡ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਪਹਿਲਾਂ ਵਾਲੇ ਫਲੈਟਾਂ ਜੋ ਕਿ ਮੋਗਾ ਲੁਧਿਆਣਾ ਰੋਡ ‘ਤੇ ਸਥਿਤ ਹੈ, ਉੱਥੇ ਰੇਡ ਕੀਤੀ ਗਈ, ਉਸ ਉਪਰੰਤ ਉਨ੍ਹਾਂ ਦੇ ਘਰ ‘ਚ ਈ. ਡੀ. ਦੀ ਰੇਡ ਜਾਰੀ ਹੈ। ਇਸ ਗੱਲ ਦਾ ਵੀ ਪਤਾ ਲੱਗਾ ਹੈ ਕਿ ਈ. ਡੀ. ਦੀਆਂ ਟੀਮਾਂ ਰਾਤ ਢਾਈ ਵਜੇ ਤੋਂ ਹੀ ਵਿਧਾਇਕਾ ਦੇ ਘਰ ਪੁੱਜੀਆਂ ਹੋਈਆਂ ਹਨ ਅਤੇ ਉਦੋਂ ਤੋਂ ਹੀ ਰੇਡ ਚੱਲ ਰਹੀ ਹੈ। ਇੱਥੇ ਇਹ ਦੱਸਣਾ ਬਣਦਾ ਹੈ ਕਿ ਇਸ ਦੀ ਕੋਈ ਵੀ ਅਧਿਕਾਰਤ ਪੁਸ਼ਟੀ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਈ. ਡੀ. ਦੇ ਨਾਲ ਸੀ. ਆਰ. ਪੀ. ਐੱਫ. ਦੀਆਂ ਟੀਮਾਂ ਵੀ ਮੌਕੇ ’ਤੇ ਪਹੁੰਚੀਆਂ ਅਤੇ ਘਰ ਅਤੇ ਫਲੈਟਾਂ ਦੇ ਆਲੇ-ਦੁਆਲੇ ਸੁਰੱਖਿਆ ਘੇਰਾ ਬਣਾਇਆ ਗਿਆ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਦੇ ਕਈ ਮੰਤਰੀਆਂ ਅਤੇ ਵਿਧਾਇਕਾਂ ਨਾਲ ਸਬੰਧਿਤ ਟਿਕਾਣਿਆਂ ’ਤੇ ਈ. ਡੀ. ਵੱਲੋਂ ਛਾਪੇਮਾਰੀ ਕੀਤੀ ਜਾ ਚੁੱਕੀ ਹੈ। ਫਿਲਹਾਲ ਇਸ ਸਾਰੇ ਘਟਨਾਕ੍ਰਮ ‘ਤੇ ਕਿਸੇ ਵੀ ਅਧਿਕਾਰੀ ਵੱਲੋਂ ਕੋਈ ਵੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ।

