Heat persists during the day even in November
ਨਵੰਬਰ ’ਚ ਵੀ ਦਿਨ ਵੇਲੇ ਗਰਮੀ ਬਰਕਰਾਰ
ਚੰਡੀਗੜ੍ਹ (ਆਵਾਜ਼ਿ ਕੌਮ ਬਿਊਰੋ)-ਨਵੰਬਰ ਸ਼ੁਰੂ ਹੋਣ ਦੇ ਬਾਵਜੂਦ ਸ਼ਹਿਰ ‘ਚ ਦਿਨ ਵੇਲੇ ਗਰਮੀ ਬਰਕਰਾਰ ਹੈ। ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 31.1 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ 2 ਡਿਗਰੀ ਵੱਧ ਰਿਹਾ। ਹਾਲਾਂਕਿ, ਘੱਟੋ-ਘੱਟ ਤਾਪਮਾਨ 14.1 ਡਿਗਰੀ ਰਹਿਣ ਕਾਰਨ ਸਵੇਰੇ ਅਤੇ ਸ਼ਾਮ ਨੂੰ ਹਲਕੀ ਠੰਡ ਮਹਿਸੂਸ ਹੋ ਰਹੀ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 5 ਦਿਨ ਮੌਸਮ ਸਾਫ਼ ਰਹੇਗਾ ਅਤੇ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 29 ਤੋਂ 31 ਡਿਗਰੀ, ਜਦੋਂ ਕਿ ਘੱਟੋ-ਘੱਟ ਤਾਪਮਾਨ 13 ਤੋਂ 15 ਡਿਗਰੀ ਵਿਚਕਾਰ ਰਹਿਣ ਦਾ ਅਨੁਮਾਨ ਹੈ।

