Balwant Singh Rajoana Granted Parole for Brother’s Bhog Ceremony.

ਭਰਾ ਦੇ ਭੋਗ ਲਈ ਬਲਵੰਤ ਸਿੰਘ ਰਾਜੋਆਣਾ ਨੂੰ ਪੈਰੋਲ।

ਭਰਾ ਦੇ ਭੋਗ ਵਿੱਚ ਸ਼ਾਮਲ ਹੋਣ ਲਈ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਪੈਰੋਲ ਮਿਲੀ

ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਆਪਣੇ ਵੱਡੇ ਭਰਾ ਦੇ ਭੋਗ ਵਿੱਚ ਸ਼ਾਮਲ ਹੋਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਕੱਲ੍ਹ ਬੁੱਧਵਾਰ ਨੂੰ ਤਿੰਨ ਘੰਟੇ ਦੀ ਪੈਰੋਲ ਮਿਲੇਗੀ। ਕੋਰਟ ਨੇ ਰਾਜੋਆਣਾ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਪੈਰੋਲ ਦੇਣ ਦੇ ਹੁਕਮ ਜਾਰੀ ਕੀਤੇ ਹਨ।

ਇਸ ਦੌਰਾਨ ਭਾਈ ਬਲਵੰਤ ਸਿੰਘ ਰਾਜੋਆਣਾ ਲੁਧਿਆਣਾ ਸਥਿਤ ਆਪਣੇ ਜੱਦੀ ਪਿੰਡ ਰੋਜ਼ਾਣਾ ਕਲਾਂ ਵਿੱਚ ਆਪਣੇ ਭਰਾ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਜਾ ਸਕਣਗੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 2021 ਵਿੱਚ ਰਾਜੋਆਣਾ ਨੂੰ ਆਪਣੇ ਪਿਤਾ ਦੇ ਭੋਗ ਵਿੱਚ ਸ਼ਾਮਲ ਹੋਣ ਲਈ ਇੱਕ ਘੰਟੇ ਦੀ ਪੈਰੋਲ ਮਿਲੀ ਸੀ।

ਰਾਜੋਆਣਾ ਦੇ ਵੱਡੇ ਭਰਾ ਕੁਲਵੰਤ ਸਿੰਘ ਦੀ ਮੌਤ 4 ਨਵੰਬਰ ਨੂੰ ਕੈਨੇਡਾ ਵਿੱਚ ਹੋ ਗਈ ਸੀ। ਹੁਣ ਉਨ੍ਹਾਂ ਦੀ ਅੰਤਿਮ ਅਰਦਾਸ ਲੁਧਿਆਣਾ ਨੇੜੇ ਉਨ੍ਹਾਂ ਦੇ ਪਿੰਡ ਰੋਜ਼ਾਣਾ ਕਲਾਂ ਵਿੱਚ ਕੀਤੀ ਜਾਵੇਗੀ। ਇਸ ਸਬੰਧੀ ਦਾਇਰ ਪਟੀਸ਼ਨ ਨੂੰ ਹਾਈਕੋਰਟ ਵੱਲੋਂ ਮਨਜ਼ੂਰ ਕਰ ਲਿਆ ਗਿਆ ਹੈ।

Bhai Balwant Singh Rajoana Granted Parole to Attend Brother’s Bhog Ceremony

Bhai Balwant Singh Rajoana, imprisoned for the assassination of former Chief Minister Beant Singh, has been granted three hours of parole by the Punjab and Haryana High Court to attend his elder brother’s bhog ceremony. The court has allowed parole from 11 AM to 2 PM on Wednesday.

During this time, Bhai Rajoana will visit his native village, Rozana Kalan, near Ludhiana, to participate in the final rites of his brother. Notably, in 2021, Rajoana was granted an hour of parole to attend the bhog ceremony of his father.

Rajoana’s elder brother, Kulwant Singh, passed away on November 4 in Canada. His antim ardaas (final prayer) will now be held in their ancestral village of Rozana Kalan near Ludhiana. The High Court approved the petition filed for this purpose.