Big news: Terrorists attack CRPF camp in Kulgam
ਵੱਡੀ ਖ਼ਬਰ ; ਕੁਲਗਾਮ ‘ਚ ਅੱਤਵਾਦੀਆਂ ਨੇ CRPF ਕੈਂਪ ‘ਤੇ ਕਰ’ਤਾ ਹਮਲਾ
ਸ਼੍ਰੀਨਗਰ (ਆਵਾਜ਼ਿ ਕੌਮ ਬਿਊਰੋ)-ਜੰਮੂ ਕਸ਼ਮੀਰ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਕੁਲਗਾਮ ਜ਼ਿਲ੍ਹੇ ‘ਚ ਕੇਂਦਰੀ ਰਿਜ਼ਰਵ ਪੁਲਸ ਫ਼ੋਰਸ (ਸੀਆਰਪੀਐੱਫ) ਕੈਂਪ ‘ਤੇ ਅੱਤਵਾਦੀ ਹਮਲਾ ਹੋ ਗਿਆ ਹੈ। ਇਸ ਹਮਲੇ ‘ਚ ਸੀਆਰਪੀਐੱਫ ਦੇ 3 ਜਵਾਨ ਜ਼ਖ਼ਮੀ ਹੋ ਗਏ। ਇਹ ਹਮਲਾ ਮੀਰ ਬਾਜ਼ਾਰ ਕੋਲ ਸਥਿਤ ਕੈਂਪ ‘ਚ ਹੋਇਆ। ਜ਼ਖਮੀ ਜਵਾਨਾਂ ਨੂੰ ਅਨੰਤਨਾਗ ਦੇ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਅਤੇ ਹਮਲਾਵਰਾਂ ਦੀ ਭਾਲ ਲਈ ਵੱਡੇ ਪੈਮਾਨੇ ‘ਤੇ ਮੁਹਿੰਮ ਚਲਾਈ ਜਾ ਰਹੀ ਹੈ।

