Major Income Tax Department raid in Punjab! Searches underway at the premises of a prominent businessman
ਪੰਜਾਬ ‘ਚ ਹੁਣ ਇਨਕਮ ਟੈਕਸ ਵਿਭਾਗ ਦੀ ਵੱਡੀ ਰੇਡ! ਵੱਡੇ ਕਾਰੋਬਾਰੀ ‘ਤੇ ਟਿਕਾਣਿਆਂ ‘ਤੇ ਛਾਪੇਮਾਰੀ ਜਾਰੀ
ਸੰਗਰੂਰ (ਆਵਾਜ਼ਿ ਕੌਮ ਬਿਊਰੋ)-ਪੰਜਾਬ ‘ਚ ਪਿਛਲੇ ਦਿਨ੍ਹੀਂ ਜਿੱਥੇ ਵੱਖ-ਵੱਖ ਇਲਾਕਿਆਂ ‘ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਰੇਡ ਮਾਰੀ ਗਈ ਸੀ, ਉੱਥ ਹੀ ਹੁਣ ਆਮਦਨ ਟੈਕਸ ਵਿਭਾਗ ਵਲੋਂ ਵੀ ਪੰਜਾਬ ‘ਚ ਸੰਗਰੂਰ ਦੇ ਦਿੜ੍ਹਬਾ ਇਲਾਕੇ ਵੱਡੀ ਰੇਡ ਕੀਤੀ ਗਈ ਹੈ। ਵਿਭਾਗ ਦੀਆਂ ਟੀਮਾਂ ਵਲੋਂ ਵੀਰਵਾਰ ਸਵੇਰੇ ਹੀ ਦਿੜ੍ਹਬਾ ਇਲਾਕੇ ‘ਚ ਛਾਪੇਮਾਰੀ ਕੀਤੀ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਵਿਭਾਗ ਦੀ ਟੀਮ ਵਲੋਂ ਇਕ ਵੱਡੇ ਕਾਰੋਬਾਰੀ ਦੇ ਟਿਕਾਣਿਆਂ ‘ਤੇ ਇਹ ਕਾਰਵਾਈ ਕੀਤੀ ਗਈ ਹੈ, ਜੋ ਕਿ ਸਵੇਰ ਤੋਂ ਹੀ ਜਾਰੀ ਹੈ। ਅਧਿਕਾਰੀ ਸਵੇਰ ਤੋਂ ਹੀ ਵੱਖ-ਵੱਖ ਥਾਵਾਂ ‘ਤੇ ਜਾਂਚ ਕਰ ਰਹੇ ਹਨ। ਸਿਰਫ ਦਿੜ੍ਹਬਾ ਹੀ ਨਹੀਂ, ਜ਼ਿਲ੍ਹੇ ਤੋਂ ਬਾਹਰ ਵੀ ਕਈ ਇਲਾਕਿਆਂ ‘ਚ ਆਮਦਨ ਟੈਕਸ ਵਿਭਾਗ ਵਲੋਂ ਛਾਪੇਮਾਰੀ ਕੀਤੇ ਜਾਣ ਬਾਰੇ ਪਤਾ ਲੱਗਿਆ ਹੈ।

