Major incident in Punjab; football player brutally murdered
ਪੰਜਾਬ ‘ਚ ਵੱਡੀ ਘਟਨਾ, ਫੁੱਟਬਾਲ ਖਿਡਾਰੀ ਦਾ ਬੇਰਹਿਮੀ ਨਾਲ ਕਤਲ
ਪੱਖੋਵਾਲ (ਆਵਾਜ਼ਿ ਕੌਮ ਬਿਊਰੋ)-ਥਾਣਾ ਜੋਧਾਂ ਅਧੀਨ ਪੈਂਦੇ ਪਿੰਡ ਲਤਾਲਾ ਵਿਖੇ ਫੁੱਟਬਾਲ ਖਿਡਾਰੀ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਘਟਨਾ ਕਾਰਨ ਪਿੰਡ ਅਤੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਜਾਣਕਾਰੀ ਅਨੁਸਾਰ ਕਰਨਵੀਰ ਸਿੰਘ ਉਰਫ਼ ਗੋਪੀ ਪੁੱਤਰ ਬਿੰਦਰ ਸਿੰਘ ਬੀਤੀ ਰਾਤ ਕਰੀਬ 8.30 ਵਜੇ ਕਿਸੇ ਕੰਮ ਦੇ ਸਿਲਸਿਲੇ ਵਿਚ ਘਰੋਂ ਬਾਹਰ ਗਿਆ ਸੀ ਪਰ ਕਾਫ਼ੀ ਸਮੇਂ ਬਾਅਦ ਵੀ ਜਦੋਂ ਉਹ ਘਰ ਵਾਪਸ ਨਾ ਆਇਆ ਤਾਂ ਪਰਿਵਾਰਕ ਮੈਂਬਰਾਂ ਨੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ। ਇਸੇ ਦੌਰਾਨ ਰਾਤ ਕਰੀਬ 2 ਵਜੇ ਪਰਿਵਾਰ ਨੂੰ ਉਸ ਦੀ ਲਾਸ਼ ਪਿੰਡ ਦੇ ਪਾਰਕ ਨੇੜੇ ਸਥਿਤ ਸ਼ਮਸ਼ਾਨਘਾਟ ਵਿਚੋਂ ਮਿਲੀ। ਮ੍ਰਿਤਕ ਦੇ ਸਰੀਰ ’ਤੇ ਸੱਟਾਂ ਦੇ ਕਈ ਨਿਸ਼ਾਨ ਸਨ, ਜਿਸ ਤੋਂ ਬਾਅਦ ਇਸ ਘਟਨਾ ਨੂੰ ਕਤਲ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਪੁਲਸ ਵਲੋਂ ਮਾਮਲੇ ਦੀ ਜਾਂਚ ਅਤੇ ਲੋੜੀਂਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

