Threat to school security in Italy; threatening emails received regarding plans to blow up 500 schools
ਇਟਲੀ ‘ਚ ਸਕੂਲਾਂ ਦੀ ਸੁਰੱਖਿਆ ਨੂੰ ਖ਼ਤਰਾ, 500 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਮਿਲੀਆਂ ਧਮਕੀ ਭਰੀਆਂ ਈਮੇਲ
ਇਟਲੀ (ਆਵਾਜ਼ਿ ਕੌਮ ਬਿਊਰੋ)-ਇਟਲੀ ਦੇ ਆਏ ਦਿਨ ਸ਼ਰਾਰਤੀ ਅਨਸਰਾਂ ਵੱਲੋਂ ਕਦੇ ਹਵਾਈ ਅੱਡਿਆਂ ਤੇ ਸਕੂਲਾਂ ਨੂੰ ਈਮੇਲ ਰਾਹੀਂ ਉਡਾਉਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਇਟਲੀ ‘ਚ 11 ਨਵੰਬਰ ਦਿਨ ਬੁੱਧਵਾਰ ਨੂੰ ਜਦੋਂ ਸਕੂਲਾਂ ਵਿੱਚ ਬੱਚੇ ਪੜ੍ਹਾਈ ਕਰ ਰਹੇ ਸਨ, ਉਸ ਵਕਤ ਇਟਲੀ ਦੇ ਵੱਖ-ਵੱਖ ਰਾਜਾਂ ਦੇ ਵੱਖ-ਵੱਖ ਸਕੂਲਾਂ ਵਿੱਚ ਇੱਕ ਵਾਰ ਫਿਰ ਤੋਂ ਸਕੂਲਾਂ ਨੂੰ ਬੱਚਿਆਂ ਸਮੇਤ ਉਡਾਉਣ ਦੀਆਂ ਈਮੇਲ ਰਾਹੀਂ ਧਮਕੀਆਂ ਦਿੱਤੀਆਂ ਗਈਆਂ ਜਿਸ ਦੇ ਮੱਦੇਨਜ਼ਰ ਤੁਰੰਤ ਪ੍ਰਸ਼ਾਸਨ ਹਰਕਤ ਵਿੱਚ ਆਇਆ ਅਤੇ ਕੁਝ ਸਕੂਲਾਂ ਦੇ ਬੱਚਿਆਂ ਤੋਂ ਸਕੂਲ ਦੀਆਂ ਇਮਾਰਤਾਂ ਖਾਲੀ ਕਰਵਾਈਆਂ ਗਈਆਂ। ਇਟਾਲੀਅਨ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ ਰਿਪੋਰਟਾਂ ਇਹ ਧਮਕੀ ਭਰੀਆਂ ਈਮੇਲ ਦੇਸ਼ ਦੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਸਕੂਲਾਂ ਵਿੱਚ ਭੇਜੀਆਂ ਗਈਆਂ ਸਨ ਜਿਨ੍ਹਾਂ ਵਿੱਚ ਰੋਮ ਦੇ ਟੁਸਕਲਾਨੋ ਇਲਾਕੇ ਦੇ ਕੈਗਲੀਏਰੋ, ਪੈਟਰਾਰਕਾ ਅਤੇ ਰੋਡਾਰੀ ਸਕੂਲਾਂ ਨੂੰ ਖਾਲੀ ਕਰਵਾ ਲਿਆ ਗਿਆ। ਉੱਤਰੀ ਇਟਲੀ ਦੇ ਮਿਲਾਨ ਅਤੇ ਇਸਦੇ ਪ੍ਰਾਂਤ, ਨੇਪਲਜ਼ ਅਤੇ ਇਸਦੇ ਅੰਦਰੂਨੀ ਹਿੱਸੇ, ਪੋਟੇਂਜ਼ਾ ਅਤੇ ਵੇਨਿਸ ਖੇਤਰ ਵਿੱਚ ਵੀ ਅਲਾਰਮ ਜਾਰੀ ਕੀਤੇ ਗਏ ਸਨ। ਦੂਜੇ ਪਾਸੇ ਜਦੋਂ ਸਕੂਲਾਂ ਵਿੱਚ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਨੇ ਮਾਪਿਆਂ ਨੂੰ ਪਤਾ ਲੱਗਿਆ ਤਾਂ ਇਕਦਮ ਹਫੜਾ-ਦਫੜੀ ਮਚ ਗਈ। ਹਾਲਾਂਕਿ, ਧਮਕੀਆਂ ਨੇ ਸਕੂਲਾਂ ਦੇ ਕੰਮਕਾਜ ਵਾਲੇ ਦਿਨ ਵਿੱਚ ਵਿਘਨ ਪਾਇਆ ਗਿਆ। ਰਿਪੋਰਟਾਂ ਦੀ ਵੈਧਤਾ ਅਤੇ ਸੁਨੇਹੇ ਭੇਜਣ ਵਾਲੇ ਦੀ ਪਛਾਣ ਅਜੇ ਵੀ ਪ੍ਰਸ਼ਾਸਨ ਵਲੋਂ ਅਸਪਸ਼ਟ ਨਹੀਂ ਕੀਤੀ ਗਈ। ਜ਼ਿਕਰਯੋਗ ਹੈ ਕਿ ਪਿਛਲੇ ਦਿਨਾਂ ਤੋਂ ਹੀ ਇਟਲੀ ਸਮੇਤ ਯੂਰਪ ਦੇ ਦੇਸ਼ ਫਰਾਂਸ ਸਮੇਤ ਕਈ ਹੋਰ ਦੇਸ਼ਾਂ ਵਿੱਚ ਇਸ ਤਰ੍ਹਾਂ ਦੀਆਂ ਧਮਕੀ ਭਰੀਆਂ ਈਮੇਲ ਭੇਜੀਆਂ ਜਾ ਚੁੱਕੀਆਂ ਹਨ ਪਰ ਹਜੇ ਤੱਕ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਲੋਕਾਂ ਦੀ ਪਛਾਣ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ ਪਰ ਇਸ ਤਰ੍ਹਾਂ ਸਕੂਲਾਂ ਵਿੱਚ ਮਿਲੀਆਂ ਈਮੇਲ ਨਾਲ ਬੱਚਿਆਂ ਦੇ ਮਾਪਿਆਂ ਸਮੇਤ ਸਕੂਲ ਪ੍ਰਸ਼ਾਸਨ ਸਮੇਤ ਸਰਕਾਰ ਦੀ ਨੀਂਦ ਉਡਾ ਦਿੱਤੀ ਹੈ।

