Rain hits several districts in Punjab, including Jalandhar; cold intensifies
ਜਲੰਧਰ ਸਣੇ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਪਿਆ ਮੀਂਹ, ਠੰਢ ਨੇ ਫੜਿਆ ਜ਼ੋਰ
ਜਲੰਧਰ (ਆਵਾਜ਼ਿ ਕੌਮ ਬਿਊਰੋ)-ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੌਸਮ ਨੇ ਇਕ ਵਾਰ ਫਿਰ ਕਰਵਟ ਲੈ ਲਈ ਹੈ। ਸ਼ੁੱਕਰਵਾਰ ਸਵੇਰੇ ਆਸਮਾਨ ਵਿਚ ਭਾਰੀ ਬਦਲ ਛਾਏ ਹੋਏ ਸਨ, ਜਿਸ ਦੌਰਾਨ ਜਲੰਧਰ ਸਣੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਹਲਕਾ ਮੀਂਹ ਪਿਆ। ਮੀਂਹ ਪੈਣ ਨਾਲ ਮੌਸਮ ਠੰਡਾ ਹੋ ਗਿਆ, ਜਿਸ ਨਾਲ ਸਰਦੀਆਂ ਦੇ ਮੌਸਮ ਦੀ ਸ਼ੁਰੂਆਤ ਹੋ ਗਈ। ਮੌਸਮ ਵਿਭਾਗ ਵੱਲੋਂ ਪਹਿਲਾਂ ਤੋਂ ਹੀ ਮੀਂਹ ਪੈਣ ਦੀ ਸੂਚਨਾ ਜਾਰੀ ਕਰ ਦਿੱਤੀ ਗਈ ਸੀ। ਜਲੰਧਰ ਸਣੇ ਪੰਜਾਬ ਦੇ ਹੋਰਨਾਂ ਇਲਾਕਿਆਂ ਵਿਚ ਅੱਜ ਮੀਂਹ ਦੇ ਨਾਲ-ਨਾਲ ਠੰਡੀ ਹਵਾ ਵੀ ਚੱਲਦੀ ਰਹੀ। ਦੱਸ ਦੇਈਏ ਕਿ ਪੰਜਾਬ ਦੇ ਬਹੁਤ ਸਾਰੇ ਜ਼ਿਲ੍ਹਿਆਂ ਜਿਵੇਂ ਜਲੰਧਰ, ਗੁਰਦਾਸਪੁਰ, ਤਰਨਤਾਰਨ, ਅੰਮ੍ਰਿਤਸਰ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਰੋਪੜ ਅਤੇ ਪਠਾਨਕੋਟ ਵਿਚ ਸਵੇਰ ਅਤੇ ਰਾਤ ਦੇ ਸਮੇਂ ਠੰਡ ਪੂਰੀ ਤਰ੍ਹਾਂ ਮਹਿਸੂਸ ਕੀਤੀ ਜਾ ਸਕਦੀ ਹੈ ਪਰ ਦੁਪਹਿਰ ਦੇ ਮੌਸਮ ਵਿਚ ਅਜੇ ਕੋਈ ਬਦਲਾਅ ਦਿਖਾਈ ਨਹੀਂ ਦਿੱਤਾ। ਕਈ ਪਿੰਡਾਂ ਵਿਚ ਸਵੇਰ ਦੇ ਸਮੇਂ ਧੁੰਦ ਦੀ ਸਫੇਦ ਚਾਦਰ ਸਾਫ ਦਿਖਾਈ ਦਿੰਦੀ ਹੈ। ਅੱਜ ਸਵੇਰੇ ਪਏ ਮੀਂਹ ਨਾਲ ਹੋਰ ਜ਼ਿਆਦਾ ਠੰਢ ਹੋਣ ਦੇ ਆਸਾਰ ਹਨ। ਮੌਸਮ ਵਿਭਾਗ ਦੇ ਮੁਤਾਬਕ 12 ਅਤੇ 13 ਤਾਰੀਖ਼ ਨੂੰ ਕਈ ਇਲਾਕਿਆਂ ‘ਚ ਮੀਂਹ ਪੈਣ ਦੇ ਆਸਾਰ ਹਨ।

