Delhi-based defence entrepreneur receives death threat; ₹5 crore extortion demanded
ਦਿੱਲੀ ਦੇ ਰੱਖਿਆ ਉੱਦਮੀ ਨੂੰ ਜਾਨ ਤੋਂ ਮਾਰਨ ਦੀ ਧਮਕੀ, ₹5 ਕਰੋੜ ਦੀ ਮੰਗੀ ਫਿਰੌਤੀ
ਨਵੀਂ ਦਿੱਲੀ (ਆਵਾਜ਼ਿ ਕੌਮ ਬਿਊਰੋ)- ਦਿੱਲੀ ਦੇ ਇੱਕ ਰੱਖਿਆ ਉੱਦਮੀ ਤੋਂ 5 ਕਰੋੜ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਫਿਰੌਤੀ ਦੇ ਪੈਸੇ ਨਾ ਦੇਣ ‘ਤੇ ਉਸ ਨੂੰ ਵਾਰ-ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਸਬੰਧ ਵਿਚ ਉਸ ਨੇ ਪੁਲਸ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ। ਇਸ ਦੀ ਜਾਣਕਾਰੀ ਪੁਲਸ ਨੇ ਸ਼ੁੱਕਰਵਾਰ ਨੂੰ ਦਿੱਤੀ। ਵਿਜਯਨ ਤ੍ਰਿਸ਼ੂਲ ਡਿਫੈਂਸ ਸਲਿਊਸ਼ਨਜ਼ ਪ੍ਰਾਇਲੇਟ ਦੇ ਸੰਸਥਾਪਕ ਅਤੇ ਪ੍ਰਬੰਧ ਨਿਰਦੇਸ਼ਕ ਸਾਹਿਬ ਲੂਥਰਾ ਨੇ ਵੀਰਵਾਰ ਨੂੰ ਚਾਣਕਿਆਪੁਰੀ ਪੁਲਸ ਸਟੇਸ਼ਨ ਵਿਚ ਸ਼ਿਕਾਇਤ ਦਰਜ ਕਰਵਾਈ, ਜਿਸ ਵਿਚ ਉਸ ਨੇ ਦੋਸ਼ ਲਾਇਆ ਕਿ ਉਸ ਨੂੰ ਬੁੱਧਵਾਰ ਨੂੰ ਰਾਤ 8 ਵਜੇ ਦੇ ਕਰੀਬ ਇਹ ਧਮਕੀ ਮਿਲੀ ਹੈ। ਇਸ ਦੌਰਾਨ ਉਨ੍ਹਾਂ ਨੇ ਇਸ ਧਮਕੀ ਦੇ ਪਿੱਛੇ ਬਦਨਾਮ ਗੈਂਗਸਟਰ ਰੋਹਿਤ ਗੋਦਾਰਾ ਦਾ ਹੱਥ ਹੋਣ ਦਾ ਦੋਸ਼ ਲਾਇਆ ਹੈ। ਲੂਥਰਾ ਨੇ ਪੁਲਸ ਨੂੰ ਤੁਰੰਤ ਸੁਰੱਖਿਆ ਪ੍ਰਦਾਨ ਕਰਵਾਉਣ ਦੇ ਨਾਲ-ਨਾਲ ਹਾਲ ਹੀ ਵਿਚ ਮਿਲੀ ਧਮਕੀ ਦੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਬੇਨਤੀ ਕੀਤੀ ਗਈ ਹੈ। ਆਪਣੀ ਸ਼ਿਕਾਇਤ ਵਿੱਚ ਉਸਨੇ ਪਿਛਲੇ ਸਾਲ 17 ਅਕਤੂਬਰ ਨੂੰ ਚਾਣਕਿਆਪੁਰੀ ਪੁਲਸ ਸਟੇਸ਼ਨ ਵਿੱਚ ਦਰਜ ਇੱਕ ਮਾਮਲੇ ਦਾ ਵੀ ਜ਼ਿਕਰ ਕੀਤਾ। ਲੂਥਰਾ ਨੇ ਦੋਸ਼ ਲਗਾਇਆ ਕਿ ਉਸਨੂੰ 2024 ਤੋਂ ਧਮਕੀਆਂ ਮਿਲ ਰਹੀਆਂ ਹਨ ਅਤੇ ਉਸ ਤੋਂ ਪੈਸੇ ਵਸੂਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦੇ ਅਨੁਸਾਰ, ਪੁਲਸ ਨੂੰ ਉਸਦੀ ਹਾਲੀਆ ਸ਼ਿਕਾਇਤ ਮਿਲੀ ਹੈ ਅਤੇ ਅਗਲੀ ਲੋੜੀਂਦੀ ਕਾਰਵਾਈ ਕਰਨ ਤੋਂ ਪਹਿਲਾਂ ਦੋਸ਼ਾਂ ਅਤੇ ਤੱਥਾਂ ਦੀ ਪੁਸ਼ਟੀ ਕੀਤੀ ਜਾ ਰਹੀ ਹੈ।

