‘Mahadev Betting App’ Case: ED arrests Saurabh Chandrakar; granted remand until the 19th
‘ਮਹਾਦੇਵ ਸੱਟਾ ਐਪ’ ਮਾਮਲਾ : ਸੌਰਭ ਚੰਦਰਾਕਰ ਨੂੰ ਈ. ਡੀ. ਨੇ ਕੀਤਾ ਗ੍ਰਿਫ਼ਤਾਰ, 19 ਤੱਕ ਦਾ ਮਿਲਿਆ ਰਿਮਾਂਡ
ਰਾਏਪੁਰ, (ਆਵਾਜ਼ਿ ਕੌਮ ਬਿਊਰੋ)-ਲੱਗਭਗ 6000 ਕਰੋੜ ਰੁਪਏ ਦੇ ‘ਮਹਾਦੇਵ ਆਨਲਾਈਨ ਸੱਟਾ ਐਪ’ ਘਪਲੇ ਦੇ ਕਥਿਤ ਮਾਸਟਰਮਾਈਂਡ ਸੌਰਭ ਚੰਦਰਾਕਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਸ਼ੁੱਕਰਵਾਰ ਗ੍ਰਿਫ਼ਤਾਰ ਕਰ ਲਿਆ। ਉਹ ਪਹਿਲਾਂ ਹੀ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਦੀ ਹਿਰਾਸਤ ’ਚ ਸੀ। ਈ. ਡੀ. ਦੇ ਵਕੀਲ ਸੌਰਭ ਕੁਮਾਰ ਪਾਂਡੇ ਨੇ ਕਿਹਾ ਕਿ ਏਜੰਸੀ ਨੇ ਚੰਦਰਾਕਰ ਨੂੰ ਇਕ ਵਿਸ਼ੇਸ਼ ਪ੍ਰੀਵੈਂਸ਼ਨ ਆਫ ਮਨੀ ਲਾਂਡਰਿੰਗ ਐਕਟ (ਪੀ. ਐੱਮ. ਐੱਲ. ਏ.) ਅਦਾਲਤ ’ਚ ਪੇਸ਼ ਕੀਤਾ, ਜਿੱਥੇ ਉਸ ਨੂੰ 19 ਨਵੰਬਰ ਤੱਕ ਈ. ਡੀ. ਦੀ ਹਿਰਾਸਤ ’ਚ ਭੇਜ ਦਿੱਤਾ ਗਿਆ। ਸੀ. ਬੀ. ਆਈ. ਇਸ ਮਹੀਨੇ ਦੇ ਸ਼ੁਰੂ ’ਚ ਚੰਦਰਾਕਰ ਨੂੰ ਓਮਾਨ ਤੋਂ ਭਾਰਤ ਲਿਆਈ ਸੀ। ਉਸ ਨੂੰ 4 ਨਵੰਬਰ ਨੂੰ ਸੀ. ਬੀ. ਆਈ. ਦੀ ਅਦਾਲਤ ’ਚ ਪੇਸ਼ ਕੀਤਾ ਗਿਆ ਸੀ ਜਿੱਥੋਂ ਉਸ ਨੂੰ 8 ਦਿਨਾਂ ਦੀ ਹਿਰਾਸਤ ’ਚ ਭੇਜਣ ਤੇ ਪੁੱਛਗਿੱਛ ਲਈ ਦਿੱਲੀ ਲਿਜਾਣ ਦੀ ਇਜਾਜ਼ਤ ਦਿੱਤੀ ਗਈ।

