The Army opened fire after suspicious activity was observed near the Line of Control in Jammu and Kashmir
ਜੰਮੂ ਕਸ਼ਮੀਰ ‘ਚ ਕੰਟਰੋਲ ਰੇਖਾ ਕੋਲ ਸ਼ੱਕੀ ਗਤੀਵਿਧੀ ਦਿੱਸਣ ‘ਤੇ ਫ਼ੌਜ ਨੇ ਗੋਲੀਬਾਰੀ ਕੀਤੀ
ਜੰਮੂ (ਆਵਾਜ਼ਿ ਕੌਮ ਬਿਊਰੋ)-ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ‘ਚ ਕੰਟਰੋਲ ਰੇਖਾ ਦੇ ਨੇੜੇ ਇਕ ਜੰਗਲੀ ਖੇਤਰ ‘ਚ ਐਤਵਾਰ ਦੇਰ ਰਾਤ ਸ਼ੱਕੀ ਗਤੀਵਿਧੀਆਂ ਦਿਖਾਈ ਦੇਣ ਮਗਰੋਂ ਫੌਜ ਦੇ ਜਵਾਨਾਂ ਨੇ ਗੋਲੀਬਾਰੀ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਸਾਵਜੀਆਂ ਸੈਕਟਰ ਦੇ ਕਨਾਰੀ ਖੇਤਰ ‘ਚ ਸਰਹੱਦ ਦੀ ਰਾਖੀ ਲਈ ਤਾਇਨਾਤ ਚੌਕਸ ਜਵਾਨਾਂ ਨੇ ਸਵੇਰੇ 1:30 ਵਜੇ ਦੇ ਕਰੀਬ ਸ਼ੱਕੀ ਗਤੀਵਿਧੀਆਂ ਨੂੰ ਦੇਖਿਆ। ਉਨ੍ਹਾਂ ਕਿਹਾ ਕਿ ਫੌਜੀਆਂ ਨੇ ਛੋਟੇ ਹਥਿਆਰਾਂ ਨਾਲ ਲਗਭਗ 24 ਗੋਲੀਆਂ ਚਲਾਈਆਂ ਅਤੇ ਸਰਹੱਦ ਪਾਰ ਤੋਂ ਅੱਤਵਾਦੀਆਂ ਦੁਆਰਾ ਘੁਸਪੈਠ ਕਰਨ ਦੀ ਕਿਸੇ ਵੀ ਸੰਭਾਵਿਤ ਕੋਸ਼ਿਸ਼ ਨੂੰ ਨਾਕਾਮ ਕਰਨ ਲਈ ਖੇਤਰ ਨੂੰ ਘੇਰ ਲਿਆ। ਅਧਿਕਾਰੀਆਂ ਨੇ ਦੱਸਿਆ ਕਿ ਸਵੇਰੇ ਇਲਾਕੇ ‘ਚ ਇਕ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਸੀ ਅਤੇ ਤਾਜ਼ਾ ਜਾਣਕਾਰੀ ਮਿਲਣ ਤੱਕ ਜਾਰੀ ਸੀ।

