Big action in property dealer firing case! Both accused injured during police encounter
ਪ੍ਰਾਪਰਟੀ ਡੀਲਰ ਫਾਇਰਿੰਗ ਮਾਮਲੇ ‘ਚ ਵੱਡਾ ਐਕਸ਼ਨ! ਪੁਲਸ ਮੁਕਾਬਲੇ ਦੌਰਾਨ ਦੋਵੇਂ ਮੁਲਜ਼ਮ ਜ਼ਖ਼ਮੀ
ਪਟਿਆਲਾ (ਆਵਾਜ਼ਿ ਕੌਮ ਬਿਊਰੋ)-ਪਟਿਆਲਾ ਦੇ ਸਫਾਬਾਦੀ ਗੇਟ ਨੇੜੇ ਪ੍ਰਾਪਰਟੀ ਡੀਲਰ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ ਦੇ ਮਾਮਲੇ ਵਿੱਚ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਬੀਤੇ ਦਿਨ ਇੱਕ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਤਿੰਨ ਵਿਅਕਤੀਆਂ ਵੱਲੋਂ ਪ੍ਰਾਪਰਟੀ ਡੀਲਰ ‘ਤੇ ਗੋਲੀਆਂ ਚਲਾਈਆਂ ਗਈਆਂ ਸਨ। ਇਸ ਮਾਮਲੇ ਵਿੱਚ ਪੁਲਸ ਵੱਲੋਂ ਇੱਕ ਮੁਲਜ਼ਮ ਦੀ ਪਹਿਲਾਂ ਹੀ ਗ੍ਰਿਫ਼ਤਾਰੀ ਕੀਤੀ ਜਾ ਚੁੱਕੀ ਸੀ। ਜਦਕਿ ਹੁਣ ਤਾਜ਼ਾ ਮਿਲੀ ਜਾਣਕਾਰੀ ਅਨੁਸਾਰ, ਬਾਕੀ ਦੋ ਮੁਲਜ਼ਮਾਂ ਦਾ ਪੁਲਸ ਵੱਲੋਂ ਐਨਕਾਊਂਟਰ ਕੀਤੇ ਜਾਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਐਨਕਾਊਂਟਰ ਦੌਰਾਨ ਦੋਵੇਂ ਜ਼ਖ਼ਮੀ ਹੋ ਗਏ ਹਨ। ਫਿਲਹਾਲ ਮੌਕੇ ‘ਤੇ ਉੱਚ ਪੁਲਸ ਅਧਿਕਾਰੀਆਂ ਦੇ ਪਹੁੰਚਣ ਦੀ ਉਡੀਕ ਕੀਤੀ ਜਾ ਰਹੀ ਹੈ, ਜਿਨ੍ਹਾਂ ਵੱਲੋਂ ਇਸ ਪੂਰੇ ਮਾਮਲੇ ਸਬੰਧੀ ਅਧਿਕਾਰਤ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

