Major accident in Jharkhand: Autorickshaw carrying school children catches fire
ਝਾਰਖੰਡ ‘ਚ ਵੱਡਾ ਹਾਦਸਾ : ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੇ ਆਟੋਰਿਕਸ਼ਾ ਨੂੰ ਲੱਗੀ ਅੱਗ
ਜਮਸ਼ੇਦਪੁਰ (ਆਵਾਜ਼ਿ ਕੌਮ ਬਿਊਰੋ)- ਝਾਰਖੰਡ ਦੇ ਜਮਸ਼ੇਦਪੁਰ ਵਿਚ ਬੁੱਧਵਾਰ ਨੂੰ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੇ ਇਕ ਸੀਐੱਨਜੀ ਗੈਸ ਨਾਲ ਚੱਲਣ ਵਾਲੇ ਆਟੋਰਿਕਸ਼ਾ ਨੂੰ ਅਚਾਨਕ ਅੱਗ ਲੱਗ ਗਈ। ਇਸ ਘਟਨਾ ਦਾ ਪਤਾ ਲੱਗਦੇ ਸਾਰ ਮੌਕੇ ‘ਤੇ ਹਫ਼ੜਾ-ਦਫ਼ੜੀ ਮਚ ਗਈ। ਇਕ ਅਧਿਕਾਰੀ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ। ਇਸ ਘਟਨਾ ਦੀ ਜਾਂਚ ਦੌਰਾਨ ਅਧਿਕਾਰੀ ਨੇ ਦੱਸਿਆ ਕਿ ਅੱਗ ਲੱਗਣ ਦੀ ਇਹ ਘਟਨਾ ਬਿਸਤੂਪੁਰ ਥਾਣਾ ਖੇਤਰ ਦੇ ਸਾਊਥ ਪਾਰਕ ਇਲਾਕੇ ਵਿਚ ਵਾਪਰੀ ਹੈ। ਇਸ ਘਟਨਾ ਦੇ ਵਾਪਰ ਜਾਣ ਦੌਰਾਨ ਆਟੋਰਿਕਸ਼ਾ ਵਿਚ ਸਵਾਰ ਸਾਰੇ ਬੱਚਿਆਂ ਨੂੰ ਬਾਹਰ ਕੱਢਿਆ ਗਿਆ, ਜਿਸ ਨਾਲ ਉਨ੍ਹਾਂ ਦੀ ਜਾਨ ਵਾਲ-ਵਾਲ ਬਚ ਗਈ। ਉਨ੍ਹਾਂ ਕਿਹਾ ਕਿ ਟਾਟਾ ਸਟੀਲ ਦੇ ਫਾਇਰਫਾਈਟਰਾਂ ਦੀ ਇਕ ਟੀਮ ਮੌਕੇ ‘ਤੇ ਪਹੁੰਚੀ, ਜਿਸ ਨੇ ਅੱਗ ਨੂੰ ਬੁਲਾਇਆ। ਅਧਿਕਾਰੀਆਂ ਨੇ ਦੱਸਿਆ ਕਿ ਇਸ ਘਟਨਾ ਵਿਚ ਕਿਸੇ ਦੀ ਮੌਤ ਅਤੇ ਜ਼ਖ਼ਮੀ ਹੋਣ ਦੀ ਕੋਈ ਸੂਚਨਾ ਨਹੀਂ ਮਿਲੀ। ਇਸ ਹਾਦਸੇ ਕਾਰਨ ਆਟੋਰਿਕਸ਼ਾ ਪੂਰੀ ਤਰ੍ਹਾ ਸੜ ਗਿਆ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ।

