Tragic road accident in Punjab; prominent businessman dies
ਪੰਜਾਬ ’ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਪ੍ਰਸਿੱਧ ਕਾਰੋਬਾਰੀ ਦੀ ਮੌਤ
ਫਤਿਹਗੜ੍ਹ ਚੂੜੀਆਂ/ਗੁਰਦਾਸਪੁਰ (ਆਵਾਜ਼ਿ ਕੌਮ ਬਿਊਰੋ)-ਫਤਿਹਗੜ੍ਹ ਚੂੜੀਆਂ ਵਿਖੇ ਪੁਰਾਣੇ ਬੱਸ ਅੱਡੇ ਦੇ ਨਜ਼ਦੀਕ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ‘ਚ ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਅਤੇ ਇਕਬਾਲ ਟੀਵੀ ਸੈਂਟਰ ਦੇ ਮਾਲਕ ਇਕਬਾਲ ਸਿੰਘ ਦੀ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਕਬਾਲ ਸਿੰਘ ਆਪਣੀ ਸਵਿਫਟ ਕਾਰ ਵਿੱਚ ਰਵਿਦਾਸ ਚੌਂਕ ਤੋਂ ਪੁਰਾਣੇ ਅੱਡੇ ਵੱਲ ਜਾ ਰਹੇ ਸਨ। ਇਸ ਦੌਰਾਨ ਮਜੀਠਾ ਰੋਡ ਵਾਲੇ ਪਾਸਿਓਂ ਆ ਰਹੀ ਇੱਕ ਟਰੈਕਟਰ-ਟਰਾਲੀ ਨਾਲ ਉਨ੍ਹਾਂ ਦੀ ਕਾਰ ਦੀ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਟਰੈਕਟਰ-ਟਰਾਲੀ ਉਨ੍ਹਾਂ ਦੀ ਕਾਰ ਨੂੰ ਕਾਫ਼ੀ ਦੂਰ ਤੱਕ ਘੜੀਸਦੀ ਲੈ ਗਈ, ਜਿਸ ਕਾਰਨ ਇਕਬਾਲ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਹਾਦਸੇ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਜਾ ਰਿਹਾ ਸੀ ਪਰ ਰਸਤੇ ਵਿੱਚ ਹੀ ਉਨ੍ਹਾਂ ਦੀ ਮੌਤ ਹੋ ਗਈ। ਇਕਬਾਲ ਸਿੰਘ ਦੀ ਅਚਾਨਕ ਮੌਤ ਦੀ ਖ਼ਬਰ ਮਿਲਦਿਆਂ ਹੀ ਵਪਾਰਕ ਵਰਗ ਅਤੇ ਸ਼ਹਿਰ ਵਾਸੀਆਂ ਵਿੱਚ ਸੋਗ ਦੀ ਲਹਿਰ ਫੈਲ ਗਈ। ਲੋਕਾਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ।

