Accused wanted in a murder case brought to India from the UAE
ਕਤਲ ਦੇ ਮਾਮਲੇ ’ਚ ਲੋੜੀਂਦੇ ਮੁਲਜ਼ਮ ਦੀ UAE ਤੋਂ ਲਿਆਂਦਾ ਗਿਆ ਭਾਰਤ
ਨਵੀਂ ਦਿੱਲੀ (ਆਵਾਜ਼ਿ ਕੌਮ ਬਿਊਰੋ)-ਕੇਰਲਮ ’ਚ 2008 ਦੇ ਇਕ ਕਤਲ ਮਾਮਲੇ ਵਿਚ ਲੋੜੀਂਦੇ ਇਕ ਮੁਲਜ਼ਮ ਨੂੰ ਸੰਯੁਕਤ ਅਰਬ ਅਮੀਰਾਤ (ਯੂ.ਏ.ਈ.) ਤੋਂ ਵਾਪਸ ਦੇਸ਼ ਲਿਆਂਦਾ ਗਿਆ ਹੈ। ਸੀ.ਬੀ.ਆਈ. ਨੇ ਕਤਲ ਦੇ ਇਸ ਮਾਮਲੇ ਵਿਚ ਲੋੜੀਂਦੇ ਵਿਅਕਤੀ ਦੀ ਯੂ.ਏ.ਈ. ਤੋਂ ਭਾਰਤ ਹਵਾਲਗੀ ਕਰਵਾਉਣ ਲਈ ਕੇਰਲਮ ਪੁਲਸ ਨਾਲ ਤਾਲਮੇਲ ਕੀਤਾ। ਕਤਲ ਦੇ ਮੁਲਜ਼ਮ ਰਾਗੇਸ਼ ਉੱਨੀਕੋਚਨ ਦਾ ਪਤਾ ਲਗਾਉਣ ਅਤੇ ਉਸ ਨੂੰ ਭਾਰਤ ਵਾਪਸ ਲਿਆਉਣ ਦੀਆਂ ਕੋਸ਼ਿਸ਼ਾਂ ’ਚ ਇੰਟਰਪੋਲ ਦੀ ਮਦਦ ਲਈ ਗਈ। ਸੀ.ਬੀ.ਆਈ. ਦੇ ਬੁਲਾਰੇ ਨੇ ਇਕ ਬਿਆਨ ਵਿਚ ਕਿਹਾ ਕਿ ਕੇਰਲਮ ਪੁਲਸ ਦੀ ਅਪੀਲ ’ਤੇ ਐੱਨ.ਸੀ.ਬੀ.-ਨਵੀਂ ਦਿੱਲੀ (ਸੀ.ਬੀ.ਆਈ.) ਨੇ ਇੰਟਰਪੋਲ ਰਾਹੀਂ ਮੁਲਜ਼ਮ ਖ਼ਿਲਾਫ਼ ‘ਰੈੱਡ ਕਾਰਨਰ ਨੋਟਿਸ’ ਜਾਰੀ ਕਰਵਾਇਆ ਸੀ। ਯੂ.ਏ.ਈ. ਦੇ ਅਧਿਕਾਰੀਆਂ ਵੱਲੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ, ਲੋੜੀਂਦੀ ਕਾਨੂੰਨੀ ਪ੍ਰਕਿਰਿਆ ਪੂਰੀ ਹੋਣ ’ਤੇ ਉਸ ਨੂੰ ਭਾਰਤ ਹਵਾਲੇ ਕਰਨ ਦੀ ਇਜਾਜ਼ਤ ਦਿੱਤੀ ਗਈ।

