Parvinder Jhota’s father arrived at the funeral of Amritpal’s grandmother
ਅੰਮ੍ਰਿਤਪਾਲ ਦੀ ਦਾਦੀ ਦੇ ਸਸਕਾਰ ‘ਚ ਪੁੱਜੇ ਪਰਵਿੰਦਰ ਝੋਟਾ ਦੇ ਪਿਤਾ
ਅੰਮ੍ਰਿਤਸਰ/ਜੱਲੂਪੁਰ ਖੇੜਾ (ਆਵਾਜ਼ਿ ਕੌਮ ਬਿਊਰੋ)- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਵੱਡੀ ਗਿਣਤੀ ‘ਚ ਲੋਕ ਪਿੰਡ ਜੱਲੂਪੁਰ ਖੇੜਾ ਪੁੱਜੇ ਹੋਏ ਹਨ। ਇਸੇ ਤਹਿਤ ਮਰਹੂਮ ਪਰਮਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਵੀ ਸੋਗ ਜ਼ਾਹਰ ਕਰਨ ਲਈ ਅੰਮ੍ਰਿਤਪਾਲ ਦੀ ਦਾਦੀ ਦੀ ਅੰਤਿਮ ਯਾਤਰਾ ‘ਚ ਸ਼ਾਮਲ ਹੋਣ ਲਈ ਪਿੰਡ ਜੱਲੂਪੁਰ ਪੁੱਜੇ। ਮੀਡੀਆ ਨਾਲ ਗੱਲਬਾਤ ਕਰਦਿਆਂ ਭੀਮ ਸਿੰਘ ਨੇ ਕਿਹਾ ਕਿ ਉਹ ਅੰਮ੍ਰਿਤਪਾਲ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੁੱਜੇ ਹਨ। ਉਨ੍ਹਾਂ ਨੇ ਮੰਗ ਕੀਤੀ ਕਿ ਅੰਮ੍ਰਿਤਪਾਲ ਸਣੇ ਉਨ੍ਹਾਂ ਦੇ ਸਾਰੇ ਸਾਥੀਆਂ ਨੂੰ ਜਲਦੀ ਰਿਹਾਅ ਕੀਤਾ ਜਾਣਾ ਚਾਹੀਦਾ ਹੈ, ਜੋ ਕਿ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ‘ਚ ਬੰਦ ਹਨ। ਉਨ੍ਹਾਂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਪਹਿਲਾਂ ਵੀ ਵੱਡੇ ਪੱਧਰ ‘ਤੇ ਮੋਰਚਾ ਲਾਏ ਜਾ ਚੁੱਕੇ ਹਨ ਪਰਪ ਸਰਕਾਰਾਂ ਨੇ ਇਸ ਨੂੰ ਗੰਭੀਰਤਾ ਨਾਲ ਨਹੀਂ ਲਿਆ। ਉਨ੍ਹਾਂ ਨੇ ਫਿਰ ਦੁਹਰਾਇਆ ਕਿ ਸਰਕਾਰ ਨੂੰ ਲੋਕਤੰਤਰੀ ਮੁੱਲਾਂ ਦਾ ਸਨਮਾਨ ਕਰਦੇ ਹੋਏ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਜਲਦੀ ਰਿਹਾਅ ਕਰ ਦੇਣਾ ਚਾਹੀਦਾ ਹੈ।

