New bill regarding protection of immigrants introduced in US Congress
ਅਮਰੀਕੀ ਸੰਸਦ ’ਚ ਪ੍ਰਵਾਸੀਆਂ ਦੀ ਸੁਰੱਖਿਆ ਸਬੰਧੀ ਨਵਾਂ ਬਿੱਲ ਪੇਸ਼
ਵਾਸ਼ਿੰਗਟਨ (ਆਵਾਜ਼ਿ ਕੌਮ ਬਿਊਰੋ)-ਅਮਰੀਕਾ ’ਚ 3 ਦਹਾਕਿਆਂ ਤੱਕ ਰਹਿਣ ਤੋਂ ਬਾਅਦ ਭਾਰਤੀ ਮੂਲ ਦੀ ਇਕ ਸਿੱਖ ਬਜ਼ੁਰਗ ਔਰਤ ਨੂੰ ਭਾਰਤ ਵਾਪਸ ਭੇਜੇ ਜਾਣ ਦੀ ਘਟਨਾ ਦੇ ਮੱਦੇਨਜ਼ਰ ਕੈਲੀਫੋਰਨੀਆ ਦੇ 4 ਸੰਸਦ ਮੈਂਬਰਾਂ ਨੇ ਲੰਬੇ ਸਮੇਂ ਤੋਂ ਅਮਰੀਕਾ ’ਚ ਰਹਿ ਰਹੇ ਪ੍ਰਵਾਸੀਆਂ ਦੀ ਸੁਰੱਖਿਆ ਲਈ ਅਮਰੀਕੀ ਸੰਸਦ ’ਚ ਇਕ ਬਿੱਲ ਪੇਸ਼ ਕੀਤਾ ਹੈ। ਸੰਸਦ ਮੈਂਬਰ ਜੌਨ ਗੈਰਾਮੇਂਡੀ ਵੱਲੋਂ ਪੇਸ਼ ਕੀਤਾ ਗਿਆ ‘ਪ੍ਰੋਟੈਕਟ ਅਵਰ ਨੇਬਰਜ਼ ਐਕਟ’ ਨਾਂ ਦਾ ਬਿੱਲ ਸੈਨ ਫਰਾਂਸਿਸਕੋ ਬੇ ਏਰੀਆ ਦੀ ਵਸਨੀਕ ਹਰਜੀਤ ਕੌਰ ਨੂੰ ਪਿਛਲੇ ਸਾਲ ਅਮਰੀਕੀ ਇਮੀਗ੍ਰੇਸ਼ਨ ਅਤੇ ਕਸਟਮਜ਼ ਇਨਫੋਰਸਮੈਂਟ ਏਜੰਸੀ (ਆਈ. ਸੀ. ਈ.) ਵੱਲੋਂ ਭਾਰਤ ਵਾਪਸ ਭੇਜੇ ਜਾਣ ਦੀ ਘਟਨਾ ਤੋਂ ਪ੍ਰੇਰਿਤ ਹੈ। ਇਸ ਬਿੱਲ ਨੂੰ ਸੰਸਦ ਮੈਂਬਰ ਲਤੀਫ ਸਾਈਮਨ, ਜੋਈ ਲੋਫਗ੍ਰੇਨ ਅਤੇ ਜੁਆਨ ਵਰਗਾਸ ਦਾ ਵੀ ਸਮਰਥਨ ਮਿਲਿਆ ਹੈ।

