Big relief for Bikram Singh Majithia; application to travel abroad approved
ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ, ਵਿਦੇਸ਼ ਜਾਣ ਵਾਲੀ ਅਰਜ਼ੀ ਮਨਜ਼ੂਰ
ਮੋਹਾਲੀ (ਆਵਾਜ਼ਿ ਕੌਮ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਦੀ ਇਜਾਜ਼ਤ ਮੰਗਣ ਸਬੰਧੀ ਅਰਜ਼ੀ ਮੋਹਾਲੀ ਦੀ ਜ਼ਿਲ੍ਹਾ ਅਦਾਲਤ ਨੇ ਮਨਜ਼ੂਰੀ ਕਰ ਲਈ ਹੈ। ਸੁਣਵਾਈ ਤੋਂ ਬਾਅਦ ਅਦਾਲਤ ਵੱਲੋਂ ਮਨਜ਼ੂਰ ਕੀਤੀ ਗਈ ਅਰਜ਼ੀ ਦੇ ਨਾਲ ਹੀ, ਬਿਕਰਮ ਮਜੀਠੀਆ ਦੇ ਵਿਦੇਸ਼ ਜਾਣ ਦਾ ਰਸਤਾ ਵੀ ਸਾਫ਼ ਹੋ ਗਿਆ ਹੈ। ਇਥੇ ਦੱਸ ਦਈਏ ਕਿ ਪਿਛਲੀ ਸੁਣਵਾਈ ਦੌਰਾਨ ਵਿਜੀਲੈਂਸ ਬਿਊਰੋ ਨੇ ਮਜੀਠੀਆ ਦੀ ਅਰਜ਼ੀ ’ਤੇ ਇਤਰਾਜ਼ ਜਤਾਉਂਦਿਆਂ ਕਿਹਾ ਸੀ ਕਿ ਉਨ੍ਹਾਂ ਨੇ ਵਿਦੇਸ਼ ਯਾਤਰਾ ਸਬੰਧੀ ਪੂਰੇ ਵੇਰਵੇ ਨਹੀਂ ਦਿੱਤੇ ਹਨ। ਇਸ ਮਗਰੋਂ ਅਦਾਲਤ ਨੇ ਅਗਲੀ ਸੁਣਵਾਈ ਲਈ 23 ਨਵੰਬਰ ਯਾਨੀ ਕਿ ਅੱਜ ਲਈ ਨਿਰਧਾਰਤ ਕੀਤੀ ਸੀ। ਅੱਜ ਸੁਣਵਾਈ ਤੋਂ ਬਾਅਦ ਦੋਵਾਂ ਪੱਖਾਂ ਦੀ ਦਲੀਲਾਂ ਸੁਣਨ ਮਗਰੋਂ ਅਦਾਲਤ ਨੇ ਮਜੀਠੀਆ ਨੂੰ ਵਿਦੇਸ਼ ਜਾਣ ਦੀ ਅਰਜ਼ੀ ਮਨਜ਼ੂਰ ਕਰ ਲਈ ਹੈ।

