Akali-BJP alliance announced; will contest Assembly elections together
ਅਕਾਲੀ-ਭਾਜਪਾ ਦੇ ਗਠਜੋੜ ਦਾ ਐਲਾਨ, ਮਿਲ ਕੇ ਲੜਨਗੇ ਵਿਧਾਨ ਸਭਾ ਚੋਣਾਂ
ਨਵੀਂ ਦਿੱਲੀ/ਚੰਡੀਗੜ੍ਹ (ਆਵਾਜ਼ਿ ਕੌਮ ਬਿਊਰੋ)- ਅਕਾਲੀ ਦਲ ਅਤੇ ਭਾਜਪਾ 6 ਸਾਲ ਬਾਅਦ ਮੁੜ ਇਕੱਠੇ ਹੋ ਗਏ ਹਨ। ਇਸ ਦਾ ਐਲਾਨ ਅਮਿਤ ਸ਼ਾਹ, ਨਿਤਿਨ ਨਬੀਨ ਅਤੇ ਸੁਖਬੀਰ ਬਾਦਲ ਬਾਦਲ ਵੱਲੋਂ ਕੀਤੀ ਗਈ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ ਗਿਆ। ਗਠਜੋੜ ਦਾ ਐਲਾਨ ਕਰਦਿਆਂ ਅਮਿਤ ਸ਼ਾਹ ਨੇ ਕਿਹਾ ਕਿ ਭਾਜਪਾ ਅਤੇ ਅਕਾਲੀ ਇਕੱਠੇ ਹੋ ਕੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਉਤਰਣਗੇ। ਅਮਿਤ ਸ਼ਾਹ ਨੇ ਕਿਹਾ ਕਿ ਅਕਾਲੀ ਦਲ ਭਾਜਪਾ ਦਾ ਡੂੰਘਾ ਰਿਸ਼ਤਾ ਰਿਹਾ ਹੈ। ਉਹ ਦਿਲੋਂ ਸੁਖਬੀਰ ਸਿੰਘ ਬਾਦਲ ਦਾ ਸਵਾਗਤ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਗਠਜੋੜ ਨਾਲ ਹਿੰਦੂ ਸਿੱਖ ਭਾਈਚਾਰਕ ਸਾਂਝ ਵਧੇਗੀ। ਅਤੇ ਪੂਰੀ ਦੁਨੀਆ ਵਿਚ ਇਹ ਗਠਜੋੜ ਮਿਸਾਲ ਕਾਇਮ ਕਰੇਗਾ।

