Motorcyclist’s throat slit by a kite string on the Delhi-Mumbai Expressway; dies
ਦਿੱਲੀ-ਮੁੰਬਈ ਐਕਸਪ੍ਰੈੱਸਵੇਅ ’ਤੇ ਪਤੰਗ ਦੀ ਡੋਰ ਨਾਲ ਮੋਟਰਸਾਈਕਲ ਸਵਾਰ ਦਾ ਕੱਟਿਆ ਗਲਾ, ਮੌਤ
ਨਵੀਂ ਦਿੱਲੀ (ਆਵਾਜ਼ਿ ਕੌਮ ਬਿਊਰੋ)-ਦਿੱਲੀ-ਮੁੰਬਈ ਐਕਸਪ੍ਰੈੱਸਵੇਅ ਦੇ ਨਵੇਂ ਸੈਕਸ਼ਨ ’ਤੇ ਬਾਰਾਪੁਲਾ ਨੇੜੇ ਮੋਟਰਸਾਈਕਲ ਚਲਾਉਂਦੇ ਸਮੇਂ ਪਤੰਗ ਦੀ ਡੋਰ ਨਾਲ ਗਲਾ ਕੱਟੇ ਜਾਣ ਕਾਰਨ 26 ਸਾਲਾ ਨੌਜਵਾਨ ਦੀ ਮੌਤ ਹੋ ਗਈ। ਪੁਲਸ ਮੁਤਾਬਕ ਨੌਜਵਾਨ ਸੋਮਵਾਰ ਨੂੰ ਕੰਮ ਤੋਂ ਘਰ ਵਾਪਸ ਆ ਰਿਹਾ ਸੀ ਕਿ ਡੋਰ ਉਸ ਦੀ ਗਰਦਨ ਵਿਚ ਫਸ ਗਈ, ਜਿਸ ਕਾਰਨ ਉਸ ਦੇ ਗਲੇ ’ਤੇ ਡੂੰਘਾ ਜ਼ਖ਼ਮ ਹੋ ਗਿਆ। ਇਸ ਕਾਰਨ ਉਹ ਮੋਟਰਸਾਈਕਲ ਤੋਂ ਕੰਟਰੋਲ ਗੁਆ ਬੈਠਾ ਅਤੇ ਹਾਦਸੇ ਦਾ ਸ਼ਿਕਾਰ ਹੋ ਗਿਆ। ਪਰਿਵਾਰਕ ਮੈਂਬਰਾਂ ਮੁਤਾਬਕ ਮ੍ਰਿਤਕ ਦਾ ਵਿਆਹ ਲੱਗਭਗ 3 ਸਾਲ ਪਹਿਲਾਂ ਹੋਇਆ ਸੀ ਅਤੇ ਉਸ ਦਾ 3 ਮਹੀਨਿਆਂ ਦਾ ਪੁੱਤਰ ਵੀ ਹੈ।

