Pakistani infiltrator killed on India-Pakistan border
ਭਾਰਤ-ਪਾਕਿਸਤਾਨ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਆ ਢੇਰ
ਬਮਿਆਲ (ਆਵਾਜ਼ਿ ਕੌਮ ਬਿਊਰੋ)-ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ’ਤੇ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਜਵਾਨਾਂ ਨੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ ਮੁਕਾਇਆ। ਇਹ ਘਟਨਾ ਬਮਿਆਲ ਨੇੜੇ ਬੀਓਪੀ ਪਹਾੜੀਪੁਰ ਪੋਸਟ ਦੇ ਇਲਾਕੇ ਵਿੱਚ ਵਾਪਰੀ। ਮਿਲੀ ਜਾਣਕਾਰੀ ਅਨੁਸਾਰ ਸ਼ੱਕੀ ਪਾਕਿਸਤਾਨੀ ਘੁਸਪੈਠੀਆ ਅੰਤਰਰਾਸ਼ਟਰੀ ਸਰਹੱਦ ਪਾਰ ਕਰਕੇ ਭਾਰਤੀ ਖੇਤਰ ਅੰਦਰ ਤਕਰੀਬਨ 120 ਮੀਟਰ ਤੱਕ ਦਾਖ਼ਲ ਹੋ ਗਿਆ ਸੀ। ਸਰਹੱਦ ’ਤੇ ਤਾਇਨਾਤ ਬੀਐੱਸਐੱਫ ਦੇ ਜਵਾਨਾਂ ਨੇ ਜਦੋਂ ਉਸ ਦੀਆਂ ਸ਼ੱਕੀ ਗਤੀਵਿਧੀਆਂ ਦੇਖੀਆਂ ਤਾਂ ਤੁਰੰਤ ਕਾਰਵਾਈ ਕੀਤੀ। ਇਸ ਦੌਰਾਨ ਘੁਸਪੈਠੀਆ ਮਾਰਿਆ ਗਿਆ ਅਤੇ ਸਰਹੱਦ ਪਾਰੋਂ ਹੋਣ ਵਾਲੀ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ। ਘਟਨਾ ਤੋਂ ਬਾਅਦ ਸਰਹੱਦੀ ਇਲਾਕੇ ਵਿੱਚ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ। ਸੁਰੱਖਿਆ ਏਜੰਸੀਆਂ ਵੱਲੋਂ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਘੁਸਪੈਠੀਆ ਇਕੱਲਾ ਸੀ ਜਾਂ ਉਸ ਦੇ ਨਾਲ ਕੋਈ ਹੋਰ ਵਿਅਕਤੀ ਵੀ ਸ਼ਾਮਲ ਸੀ। ਫਿਲਹਾਲ ਘਟਨਾ ਨੂੰ ਲੈ ਕੇ ਸੁਰੱਖਿਆ ਏਜੰਸੀਆਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਸਰਹੱਦੀ ਖੇਤਰ ਵਿੱਚ ਚੌਕਸੀ ਵਧਾ ਦਿੱਤੀ ਗਈ ਹੈ।

