Focus to be on employment and skill development; Finance Minister holds key meeting with youth ahead of the budget
ਰੁਜ਼ਗਾਰ ਅਤੇ ਹੁਨਰ ਵਿਕਾਸ ‘ਤੇ ਰਹੇਗਾ ਜ਼ੋਰ, ਬਜਟ ਤੋਂ ਪਹਿਲਾਂ ਵਿੱਤ ਮੰਤਰੀ ਨੇ ਨੌਜਵਾਨਾਂ ਨਾਲ ਕੀਤੀ ਅਹਿਮ ਮੀਟਿੰਗ
New Delhi, (ਆਵਾਜ਼ਿ ਕੌਮ ਬਿਊਰੋ)-ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਉਣ ਵਾਲੇ ਵਿੱਤੀ ਸਾਲ (2027-28) ਦੇ ਕੇਂਦਰੀ ਬਜਟ ਦੀਆਂ ਤਿਆਰੀਆਂ ਦੇ ਹਿੱਸੇ ਵਜੋਂ ਨੌਜਵਾਨਾਂ ਨਾਲ ਬਜਟ-ਪੂਰਵ ਸਲਾਹ-ਮਸ਼ਵਰਾ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਹ ਇਸ ਤਰ੍ਹਾਂ ਦੀ ਪਹਿਲੀ ਮੀਟਿੰਗ ਸੀ। ਵਿੱਤ ਮੰਤਰਾਲੇ ਨੇ ਸੋਸ਼ਲ ਮੀਡੀਆ ਪਲੇਟਫਾਰਮ ‘X’ ‘ਤੇ ਜਾਣਕਾਰੀ ਦਿੱਤੀ ਕਿ ਸੀਤਾਰਮਨ ਨੇ ਨਵੀਂ ਦਿੱਲੀ ਵਿੱਚ ਨੌਜਵਾਨਾਂ ਨਾਲ 13ਵੀਂ ਅਤੇ ਆਖਰੀ ਬਜਟ-ਪੂਰਵ ਸਲਾਹ-ਮਸ਼ਵਰਾ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿੱਚ ਆਰਥਿਕ ਮਾਮਲੇ ਵਿਭਾਗ, ਸਿੱਖਿਆ ਮੰਤਰਾਲੇ ਅਤੇ ਯੁਵਾ ਮਾਮਲੇ ਤੇ ਖੇਡ ਮੰਤਰਾਲੇ ਦੇ ਸਕੱਤਰ ਸ਼ਾਮਲ ਹੋਏ। ਦੇਸ਼ ਦੀ ਲਗਭਗ 65 ਫੀਸਦੀ ਆਬਾਦੀ 35 ਸਾਲ ਤੋਂ ਘੱਟ ਉਮਰ ਦੀ ਹੈ। ਪਿਛਲੇ 12 ਸਾਲਾਂ ਦੌਰਾਨ ਸਰਕਾਰ ਨੇ ਸਿੱਖਿਆ, ਹੁਨਰ ਵਿਕਾਸ, ਉੱਦਮਤਾ, ਖੇਡਾਂ, ਸਿਹਤ ਅਤੇ ਨਾਗਰਿਕ ਭਾਗੀਦਾਰੀ ਵਰਗੇ ਖੇਤਰਾਂ ਵਿੱਚ ਨੌਜਵਾਨ-ਕੇਂਦਰਿਤ ਯੋਜਨਾਵਾਂ ਦਾ ਵਿਸਤਾਰ ਕੀਤਾ ਹੈ। ਆਉਣ ਵਾਲੇ ਕੇਂਦਰੀ ਬਜਟ ਵਿੱਚ ਰੁਜ਼ਗਾਰ ਪੈਦਾ ਕਰਨ ਅਤੇ ਘਰੇਲੂ ਮੰਗ ਨੂੰ ਵਧਾਉਣ ਦੇ ਉਪਾਵਾਂ ‘ਤੇ ਜ਼ੋਰ ਦਿੱਤੇ ਜਾਣ ਦੀ ਉਮੀਦ ਹੈ, ਇਸ ਦੇ ਨਾਲ ਹੀ ਆਰਥਿਕ ਵਿਕਾਸ ਨੂੰ ਹੋਰ ਤੇਜ਼ ਕਰਨ ਦੇ ਉਦੇਸ਼ ਨਾਲ ਸੁਧਾਰਾਂ ਦਾ ਸਿਲਸਿਲਾ ਵੀ ਜਾਰੀ ਰਹਿਣ ਦੀ ਸੰਭਾਵਨਾ ਹੈ।

