Big revelation about viral list of seat distribution after Akali-BJP alliance
ਅਕਾਲੀ-ਭਾਜਪਾ ਗਠਜੋੜ ਮਗਰੋਂ ਸੀਟਾਂ ਦੀ ਵੰਡ ਵਾਲੀ ਵਾਇਰਲ ਸੂਚੀ ਨੂੰ ਲੈ ਕੇ ਵੱਡਾ ਖ਼ੁਲਾਸਾ
ਚੰਡੀਗੜ੍ਹ (ਆਵਾਜ਼ਿ ਕੌਮ ਬਿਊਰੋ)- ਛੇ ਸਾਲ ਬਾਅਦ ਅਕਾਲੀ-ਭਾਜਪਾ ਇਕ ਵਾਰ ਫਿਰ ਇਕੱਠੇ ਹੋ ਗਏ ਹਨ। ਭਾਵੇਂ ਗਠਜੋੜ ਦਾ ਐਲਾਨ ਹੋ ਗਿਆ ਹੈ ਪਰ ਦੋਵਾਂ ਪਾਰਟੀਆਂ ਵੱਲੋਂ ਅਜੇ ਤੱਕ ਸੀਟਾਂ ਦੀ ਵੰਡ ਨੂੰ ਲੈ ਕੇ ਪੱਤੇ ਨਹੀਂ ਖੋਲ੍ਹੇ ਗਏ ਹਨ। ਇਸ ਦਰਮਿਆਨ ਸੋਸ਼ਲ ਮੀਡੀਆ ‘ਤੇ ਅਕਾਲੀ-ਭਾਜਪਾ ਵਿਚਾਲੇ ਸੀਟਾਂ ਦੀ ਵੰਡ ਨੂੰ ਲੈ ਕੇ ਇਕ ਪੋਸਟ ਵਾਇਰਲ ਹੋ ਰਹੀ, ਜਿਸ ਵਿਚ ਦਾਅਵਾ ਕੀਤਾ ਗਿਆ ਹੈ ਕਿ ਅਕਾਲੀ ਦਲ 60 ਅਤੇ ਭਾਜਪਾ 50 ਸੀਟਾਂ ‘ਤੇ ਚੋਣ ਲੜ ਰਹੀ ਹੈ ਜਦਕਿ 7 ਸੀਟਾਂ ‘ਤੇ ਅਜੇ ਫੈਸਲਾ ਆਉਣਾ ਬਾਕੀ ਹੈ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਨਾਲ ਸੀਟ-ਵੰਡ ਦੀ ਵਾਇਰਲ ਇਸ ਸੂਚੀ ਨੂੰ ਪੂਰੀ ਤਰ੍ਹਾਂ ਜਾਅਲੀ ਦੱਸਿਆ ਹੈ। ਅਕਾਲੀ ਦਲ ਨੇ ਪੋਸਟ ਪਾ ਕੇ ਕਿਹਾ ਹੈ ਕਿ ਕੁਝ ਰਾਜਨੀਤਿਕ ਦਲਾਂ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀਆਂ ਸੰਭਾਵੀ ਸੀਟਾਂ ਦੀ ਵੰਡ ਨੂੰ ਲੈ ਕੇ ਜਾਅਲੀ ਸੂਚੀ ਵਾਲ਼ੀ ਇਕ ਪੋਸਟ ਵਾਇਰਲ ਕੀਤੀ ਜਾ ਰਹੀ ਹੈ, ਜੋ ਕਿ ਪੂਰੀ ਤਰ੍ਹਾਂ ਝੂਠੀ ਹੈ ਅਤੇ ਜਿਸਦਾ ਕੋਈ ਆਧਾਰ ਨਹੀਂ ਹੈ ਉਨ੍ਹਾਂ ਕਿਹਾ ਕਿ ਜਦੋਂ ਵੀ ਸ਼੍ਰੋਮਣੀ ਅਕਾਲੀ ਦਲ-ਭਾਰਤੀ ਜਨਤਾ ਪਾਰਟੀ ਸੀਟਾਂ ਦੀ ਵੰਡ ਕਰਨਗੇ, ਉਸਦਾ ਅਧਿਕਾਰਤ ਤੌਰ ‘ਤੇ ਐਲਾਨ ਕੀਤਾ ਜਾਵੇਗਾ। ਅਜਿਹੀਆਂ ਝੂਠੀਆਂ ਪੋਸਟਾਂ ‘ਤੇ ਭਰੋਸਾ ਨਾ ਕੀਤਾ ਜਾਵੇ।

