Alert for dense fog in 12 districts of Punjab; intense cold expected
ਪੰਜਾਬ ਦੇ 12 ਜ਼ਿਲ੍ਹਿਆਂ ‘ਚ ਸੰਘਣੀ ਧੁੰਦ ਦਾ ਅਲਰਟ, ਪਵੇਗੀ ਕੜਾਕੇ ਦੀ ਠੰਡ
ਚੰਡੀਗੜ੍ਹ (ਆਵਾਜ਼ਿ ਕੌਮ ਬਿਊਰੋ)- ਪੰਜਾਬ ‘ਚ ਕੜਾਕੇ ਦੀ ਠੰਡ ਪੈਣ ਵਾਲੀ ਹੈ। ਦਸੰਬਰ ਮਹੀਨਾ ਸ਼ੁਰੂ ਹੁੰਦੇ ਹੀ ਸੂਬਾ ਵਾਸੀਆਂ ਨੂੰ ਠੰਡੀਆਂ ਹਵਾਵਾਂ ਅਤੇ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸੰਘਣੀ ਧੁੰਦ ਨੂੰ ਲੈ ਕੇ ਮੌਸਮ ਵਿਭਾਗ ਵਲੋਂ 12 ਜ਼ਿਲ੍ਹਿਆਂ ‘ਚ 29 ਨਵੰਬਰ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਤਰਨਤਾਰਨ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਰੂਪਨਗਰ, ਲੁਧਿਆਣਾ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਨਵਾਂਸ਼ਹਿਰ ‘ਚ ਸੰਘਣੀ ਧੁੰਦ ਪੈਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਹਾਲਾਂਕਿ 30 ਨਵੰਬਰ ਦਿਨ ਸੋਮਵਾਰ ਅਤੇ ਆਉਣ ਵਾਲੇ ਦਿਨਾਂ ਲਈ ਮੌਸਮ ਵਿਭਾਗ ਵਲੋਂ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਇਸ ਦੌਰਾਨ ਮੌਸਮ ਆਮ ਰਹਿਣ ਦਾ ਅੰਦਾਜ਼ਾ ਹੈ। ਮੌਸਮ ਵਿਭਾਗ ਦੇ ਅੰਕੜਿਆਂ ਮੁਤਾਬਕ ਪੰਜਾਬ ‘ਚ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 0.8 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਹਾਲਾਂਕਿ ਇਹ ਆਮ ਦੇ ਨੇੜੇ ਬਣਿਆ ਰਿਹਾ। ਅਗਲੇ ਹਫ਼ਤੇ ਪੰਜਾਬ ‘ਚ ਮੌਸਮ ਖ਼ੁਸ਼ਕ ਰਹਿਣ ਦੀ ਉਮੀਦ ਹੈ। ਇਸ ਦੌਰਾਨ ਸੂਬੇ ‘ਚ ਕਿਤੇ ਵੀ ਜ਼ਿਆਦਾ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ।

