
ਧੂਰੀ ( ਰਣਜੀਤ ਸਿੰਘ ਪੇਧਨੀ ) ਕੇਰਲਾ ਦੇ ਕੁੰਨਮਕੁਲਮ ਵਿਖੇ ਹੋਈ ਨੈਸ਼ਨਲ ਮਾਸਟਰਜ਼ ਐਥਲੈਟਿਕ ਚੈਂਪੀਅਨਸ਼ਿਪ ਵਿੱਚ ਭਾਗ ਲੈਂਦਿਆਂ ਦੇ ਮੁੱਖ ਮੰਤਰੀ ਦਫਤਰ ਧੂਰੀ ਦੇ ਇੰਚਾਰਜ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ 65 ਸਾਲਾ ਭਾਗ ਵਰਗ ਦੇ ਡਿਸਕਸ ਥਰੋਅ ਵਿੱਚ ਪਹਿਲਾਂ ਸਥਾਨ ਹਾਸਲ ਕਰਕੇ ਗੋਲਡ ਮੈਡਲ ਅਤੇ ਹੈਮਰ ਥਰੋਅ ਵਿੱਚ ਸਿਲਵਰ ਮੈਡਲ ਜਿੱਤ ਕੇ ਆਪਣਾ ਅਤੇ ਧੂਰੀ ਹਲਕੇ ਦਾ ਨਾਮ ਇੰਡੀਆ ਪੱਧਰ ਤੇ ਰੋਸ਼ਨ ਕੀਤਾ ਅਤੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਦਾ ਧੂਰੀ ਪਹੁੰਚਣ ਤੇ ਮੁੱਖ ਮੰਤਰੀ ਦਫ਼ਤਰ ਅਤੇ ਮਾਰਕੀਟ ਕਮੇਟੀ ਧੂਰੀ ਵਿਖੇ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਸਨਮਾਨ ਕੀਤਾ ਗਿਆ । ਇਸ ਮੌਕੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਖੇਡਾਂ ਜ਼ਿੰਦਗੀ ਦਾ ਅਹਿਮ ਹਿੱਸਾ ਹਨ । ਆਪ ਆਗੂ ਪਰਮਜੀਤ ਸਿੰਘ ਕਾਂਝਲਾ, ਸਰਪੰਚ ਗੋਪੀ ਮੀਮਸਾ, ਆਪ ਆਗੂ ਬਖਸਿਸ ਸਿੰਘ ਅਲਾਲ, ਸਾਬਕਾ ਸਰਪੰਚ ਨਾਹਰ ਸਿੰਘ ਮੀਮਸਾ , ਹਰਪ੍ਰੀਤ ਸਿੰਘ ਹਾਜ਼ਰ ਸਨ ।