ਬਾਬਾ ਨਛੱਤਰ ਸਿੰਘ ਜੀ ਭੈਣੀ ਮੱਸਾ ਸਿੰਘ ਵਾਲਿਆਂ ਦੇ ਗ੍ਰਹਿ ਵਿਖੇ ਸੰਤ ਬਾਬਾ ਅਵਤਾਰ ਸਿੰਘ ਜੀ ਸੁਰਸਿੰਘ ਵਾਲੇ ਪਹੁੰਚੇ।

ਨਾਲ ਹੀ ਸਿੰਘ ਸਾਹਿਬ ਭਾਈ ਜਸਵੀਰ ਸਿੰਘ ਜੀ ਰੋਡੇ ਵਿਸ਼ੇਸ਼ ਤੌਰ ਤੇ ਪਹੁੰਚੇ।
(ਮਨਪ੍ਰੀਤ ਸਿੰਘ ਵਾੜਾ ਸ਼ੇਰ ਸਿੰਘ) ਇੰਟਰਨੈਸ਼ਨਲ ਪੰਥਕ ਦਲ ਅਸਟਰੀਆ ਯੂਰਪ ਦੇ ਪ੍ਰਧਾਨ ਜਥੇਦਾਰ ਬਾਬਾ ਨਛੱਤਰ ਸਿੰਘ ਜੀ ਭੈਣੀ ਮੱਸਾ ਸਿੰਘ ਵਾਲਿਆਂ ਦੇ ਗ੍ਰਹਿ ਵਿਖੇ ਸ੍ਰੀਮਾਨ ਸੰਤ ਬਾਬਾ ਅਵਤਾਰ ਸਿੰਘ ਜੀ ਸੁਰ ਸਿੰਘ ਵਾਲੇ ਅਤੇ ਇੰਟਰਨੈਸ਼ਨਲ ਪੰਥਕ ਦਲ ਦੇ ਸਰਪ੍ਰਸਤ ਸਿੰਘ ਸਾਹਿਬ ਭਾਈ ਜਸਵੀਰ ਸਿੰਘ ਜੀ ਰੋਡੇ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ ਵਿਸ਼ੇਸ਼ ਤੌਰ ਤੇ ਪਹੁੰਚੇ। ਪਰਿਵਾਰ ਵੱਲੋਂ ਬਹੁਤ ਹੀ ਸ਼ਰਧਾ ਭਾਵਨਾ ਨਾਲ ਸੇਵਾ ਕੀਤੀ ਗਈ। ਬਾਬਾ ਨਛੱਤਰ ਸਿੰਘ ਜੀ ਵੱਲੋਂ ਸੰਤ ਬਾਬਾ ਅਵਤਾਰ ਸਿੰਘ ਜੀ ਅਤੇ ਸਿੰਘ ਸਾਹਿਬ ਭਾਈ ਜਸਵੀਰ ਸਿੰਘ ਜੀ ਰੋਡੇ ਹੁਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਜੀ ਆਇਆ ਕਿਹਾ ਨਾਲ ਹੀ ਜੋਸ਼ੋ ਖਰੋਸ਼ ਨਾਲ ਸਵਾਗਤ ਕੀਤਾ ਗਿਆ। ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਗੁਰਮਤਿ ਦੀਆਂ ਵਿਚਾਰਾਂ ਸਾਂਝੀਆਂ ਕੀਤੀਆਂ ਗਈਆਂ।

ਸਿੰਘ ਸਾਹਿਬ ਜੀ ਨਾਲ ਸੰਤ ਬਾਬਾ ਜਤਿੰਦਰ ਸਿੰਘ ਜੀ ਗੋਬਿੰਦ ਬਾਗ ਵਾਲੇ ਕਾਰਜਕਾਰੀ ਪੰਜਾਬ ਪ੍ਰਧਾਨ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਮੌਕੇ ਸੰਤ ਬਾਬਾ ਪ੍ਰਤਾਪ ਸਿੰਘ ਜੀ ਗੋਬਿੰਦ ਬਾਗ ਵਾਲੇ, ਬਾਬਾ ਸੱਜਣ ਸਿੰਘ ਜੀ ਵਾੜਾ ਸ਼ੇਰ ਸਿੰਘ ਚੀਫ ਐਡਵਾਈਜਰ ਪੰਜਾਬ, ਜੱਥੇਦਾਰ ਵਜ਼ੀਰ ਸਿੰਘ ਜੀ ਵਾਂ ਜ਼ਿਲ੍ਹਾ ਪ੍ਰਧਾਨ ਤਰਨ ਤਾਰਨ ਧਾਰਮਿਕ ਵਿੰਗ,ਭਾਈ ਰਜਿੰਦਰ ਸਿੰਘ ਜੀ ਰਾਜਾ ਜਿਲਾ ਪ੍ਰਧਾਨ ਗੁਰਦਾਸਪੁਰ, ਭਾਈ ਗੁਰਭੇਜ ਸਿੰਘ ਜੀ ਭੈਣੀ ਮੱਸਾ ਸਿੰਘ ਜਿਲਾ ਪ੍ਰਧਾਨ ਤਰਨ ਤਾਰਨ, ਬਾਬਾ ਗੁਰਮੁੱਖ ਸਿੰਘ ਜੀ ਤਰਨ ਤਾਰਨ, ਗਗਨਦੀਪ ਸਿੰਘ ,ਅਜੈਦੀਪ ਸਿੰਘ, ਪਰਮਿੰਦਰ ਸਿੰਘ ਮੱਲੀ, ਸੁਰਜੀਤ ਸਿੰਘ ਰੋਪੜ ਹਾਜਰ ਸਨ