ਦਮਦਮੀ ਟਕਸਾਲ ਨੇ 14 ਮਾਰਚ ਨੂੰ ਅਨੰਦਪੁਰ ਸਾਹਿਬ ਵਿਖੇ ਸੱਦਿਆ ਪੰਥਕ ਇਕੱਠ

ਦਮਦਮੀ ਟਕਸਾਲ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਨੇ 14 ਮਾਰਚ 2025 ਨੂੰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਪੰਥਕ ਇਕੱਠ ਸੱਦਿਆ ਹੈ। ਇਹ ਇਕੱਠ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਸਾਹਿਬ, ਪੰਜ ਪਿਆਰਾ ਪਾਰਕ ਦੇ ਸਾਹਮਣੇ, ਸ਼੍ਰੀ ਅਨੰਦਪੁਰ ਸਾਹਿਬ ਵਿੱਚ ਹੋਵੇਗਾ। ਇਸ ਦਾ ਮੁੱਖ ਉਦੇਸ਼ ਸਿੱਖ ਸਿਧਾਂਤਾਂ ਅਤੇ ਤਖ਼ਤ ਸਾਹਿਬਾਨਾਂ ਦੇ ਅਪਮਾਨ ਅਤੇ ਪੰਥਕ ਮਰਯਾਦਾ ਦੇ ਨਿਰਾਦਰ ਦੇ ਮਾਮਲਿਆਂ ‘ਤੇ ਵਿਚਾਰ ਕਰਨਾ ਹੈ। ਸੰਤ ਸਮਾਜ, ਨਿਹੰਗ ਸਿੰਘ ਜਥੇਬੰਦੀਆਂ, ਸਿੱਖ ਸੰਸਥਾਵਾਂ ਅਤੇ ਸਮੂਹ ਸਿੱਖ ਪੰਥ ਨੂੰ ਇਸ ਮਹਾਨ ਇਕੱਠ ਵਿੱਚ ਸ਼ਾਮਲ ਹੋਣ ਦੀ ਬੇਨਤੀ ਕੀਤੀ ਗਈ ਹੈ।