ਸੁਖਬੀਰ ਬਾਦਲ ਦੀ ਪ੍ਰਧਾਨਗੀ ‘ਤੇ ਬੀਬੀ ਜਗੀਰ ਕੌਰ ਦਾ ਤਿੱਖਾ ਨਿਸ਼ਾਨਾ: “ਅਕਾਲੀ ਦਲ ਝੂਠੀਆਂ ਨੀਹਾਂ ‘ਤੇ ਖੜ੍ਹੀ ਭਗੌੜਾ ਪਾਰਟੀ”

ਸਾਬਕਾ ਸੀਨੀਅਰ ਅਕਾਲੀ ਆਗੂ ਬੀਬੀ ਜਗੀਰ ਕੌਰ ਨੇ ਸੁਖਬੀਰ ਸਿੰਘ ਬਾਦਲ ਦੀ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ‘ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਕਿਹਾ, “ਸੁਖਬੀਰ ਬਾਦਲ ਦੀ ਪ੍ਰਧਾਨਗੀ ਤੋਂ ਸਾਨੂੰ ਕੋਈ ਹੈਰਾਨੀ ਨਹੀਂ ਹੋਈ। ਅਕਾਲੀ ਦਲ ਝੂਠੀਆਂ ਨੀਹਾਂ ‘ਤੇ ਖੜ੍ਹੀ ਹੈ। ਇਹ ਭਗੌੜਾ ਪਾਰਟੀ ਹੈ ਅਤੇ ਅਸੀਂ ਤਾਂ ਪੰਜ ਮੈਂਬਰੀ ਕਮੇਟੀ ਦੇ ਹੁਕਮ ਅਨੁਸਾਰ ਭਰਤੀ ਕਰ ਰਹੇ ਹਾਂ।”
ਉਨ੍ਹਾਂ ਨੇ ਜੋਰ ਦੇ ਕੇ ਆਖਿਆ ਕਿ ਉਹ ਅਸਲ ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨ ਲਈ ਕੰਮ ਕਰ ਰਹੇ ਹਨ। ਇਸ ਬਿਆਨ ਨੇ ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚਾ ਦਿੱਤੀ ਹੈ।