ਸੁਖਬੀਰ ਸਿੰਘ ਬਾਦਲ ਵੱਲੋਂ ਜੱਥੇਦਾਰਾਂ ਵਿਰੁੱਧ ਕੀਤੀ ਗਈ ਬਿਆਨਬਾਜ਼ੀ ਸੰਬੰਧੀ ਸ੍ਰੀ ਅਕਾਲ ਤਖ਼ਤ ‘ਤੇ ਸ਼ਿਕਾਇਤ

ਸੁਖਬੀਰ ਸਿੰਘ ਬਾਦਲ ਵੱਲੋਂ ਜੱਥੇਦਾਰਾਂ ਵਿਰੁੱਧ ਕੀਤੀ ਗਈ ਬਿਆਨਬਾਜ਼ੀ ਸੰਬੰਧੀ ਸ੍ਰੀ ਅਕਾਲ ਤਖ਼ਤ ‘ਤੇ ਸ਼ਿਕਾਇਤ
ਸੇਵਾ ਵਿਖੇ
ਜੱਥੇਦਾਰ ਸਾਹਿਬ,
ਸ੍ਰੀ ਅਕਾਲ ਤਖ਼ਤ ਸਾਹਿਬ
ਸ੍ਰੀ ਅੰਮ੍ਰਿਤਸਰ ਸਾਹਿਬ
ਵਿਸ਼ਾ -: ਸੁਖਬੀਰ ਸਿੰਘ ਬਾਦਲ ਵੱਲੋਂ ਜੱਥੇਦਾਰਾਂ ਵਿਰੁੱਧ ਕੀਤੀ ਗਈ ਬਿਆਨਬਾਜ਼ੀ ਸੰਬੰਧੀ ।
13 ਅਪ੍ਰੈਲ ਵਿਸਾਖੀ ਵਾਲੇ ਦਿਨ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਇੱਕ ਸਿਆਸੀ ਰੈਲੀ ਵਿੱਚ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰਾਂ ਵਿਰੁੱਧ ਬਹੁਤ ਨੀਵੇਂ ਪੱਧਰ ਦੀ ਬਿਆਨਬਾਜ਼ੀ ਕੀਤੀ ਗਈ । ਓਹਨਾਂ ਕਿਹਾ ਕਿ “ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਉਹਨਾਂ ਦੇ ਨਾਲ ਹੋਰ ਜੱਥੇਦਾਰਾਂ ਨੂੰ ਬੀਜੇਪੀ ਵੱਲੋਂ ਗੱਡੀਆਂ ਕਾਰਾਂ ਦੇ ਕੇ ਆਪਣੇ ਕੰਟਰੋਲ ਵਿੱਚ ਕੀਤਾ ਗਿਆ”।
ਇਹ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਘੋਰ ਨਿਰਾਦਰ ਹੈ। ਇਸ ਬਿਆਨ ਨਾਲ ਸੁਖਬੀਰ ਸਿੰਘ ਬਾਦਲ ਨੇ ਅਕਾਲ ਤਖ਼ਤ ਸਾਹਿਬ ਤੇ ਪਹਿਲਾਂ ਵਾਂਗ ਇੱਕ ਹੋਰ ਸਿਧਾਂਤਕ ਹਮਲਾ ਕੀਤਾ ਹੈ ਜਿਸ ਨਾਲ ਸਿੱਖਾਂ ਦੇ ਮੀਰੀ ਪੀਰੀ ਦੇ ਮਤਕਜ਼ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।
ਸੁਖਬੀਰ ਸਿੰਘ ਬਾਦਲ ਤੋਂ ਇਸ ਬਿਆਨ ਦਾ ਸਪੱਸ਼ਟੀਕਰਨ ਮੰਗਿਆ ਜਾਵੇ ਤੇ ਓਹਨਾਂ ਤੇ ਪੰਥਕ ਰਿਵਾਇਤ ਅਨੁਸਾਰ ਢੁੱਕਵੀਂ ਕਾਰਵਾਈ ਕੀਤੀ ਜਾਵੇ।
ਆਪ ਜੀ ਦਾ ਦਾਸ
ਅਜੇਪਾਲ ਸਿੰਘ ਬਰਾੜ
ਪ੍ਰਧਾਨ
ਮਿਸਲ ਸਤਲੁਜ