ਭਾਰਤ-ਪਾਕਿਸਤਾਨ ਵਿਚਾਲੇ ਪੂਰਨ ਅਤੇ ਤੁਰੰਤ ਜੰਗਬੰਦੀ ਦਾ ਐਲਾਨ, ਅਮਰੀਕਾ ਦੀ ਮਧਿਅਤਾ ਤੋਂ ਬਾਅਦ ਸਮਝੌਤਾ

(10 ਮਈ, 2025): ਅਮਰੀਕਾ ਦੀ ਮਧਿਅਤਾ ਨਾਲ ਇੱਕ ਲੰਮੀ ਰਾਤ ਦੀਆਂ ਗੱਲਬਾਤਾਂ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਨੇ ਪੂਰਨ ਅਤੇ ਤੁਰੰਤ ਜੰਗਬੰਦੀ ’ਤੇ ਸਹਿਮਤੀ ਦਿੱਤੀ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਸ ਦੀ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਪਲੈਟਫਾਰਮ ਟਰੂਥ ਸੋਸ਼ਲ ’ਤੇ ਦਿੱਤੀ। ਉਨ੍ਹਾਂ ਨੇ ਕਿਹਾ, “ਮੈਂ ਇਹ ਐਲਾਨ ਕਰਦਿਆਂ ਖੁਸ਼ੀ ਮਹਿਸੂਸ ਕਰ ਰਿਹਾ ਹਾਂ ਕਿ ਭਾਰਤ ਅਤੇ ਪਾਕਿਸਤਾਨ ਨੇ ਪੂਰਨ ਅਤੇ ਤੁਰੰਤ ਜੰਗਬੰਦੀ ਲਈ ਸਹਿਮਤੀ ਦਿੱਤੀ ਹੈ। ਦੋਵਾਂ ਦੇਸ਼ਾਂ ਨੂੰ ਸਾਂਝੀ ਸਮਝ ਅਤੇ ਸੂਝ-ਬੂਝ ਦੀ ਵਰਤੋਂ ਕਰਨ ਲਈ ਮੁਬਾਰਕਬਾਦ।”
ਭਾਰਤ ਦੇ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਸ਼ਾਮ 5 ਵਜੇ ਤੋਂ ਜੰਗਬੰਦੀ ਦੀ ਪੁਸ਼ਟੀ ਕੀਤੀ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਇਸਹਾਕ ਦਾਰ ਨੇ ਵੀ ਇਸ ਸਮਝੌਤੇ ਨੂੰ ਸਵੀਕਾਰ ਕਰਦਿਆਂ ਸਾਂਤੀ ਦੀ ਵਚਨਬੱਧਤਾ ਦੁਹਰਾਈ। ਸੋਸ਼ਲ ਮੀਡੀਆ ’ਤੇ ਲੋਕਾਂ ਨੇ ਇਸ ਫੈਸਲੇ ਦਾ ਸਵਾਗਤ ਕੀਤਾ ਅਤੇ ਖੇਤਰ ਵਿੱਚ ਸਾਂਤੀ ਦੀ ਉਮੀਦ ਜਤਾਈ।