ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਦਾ ਦੇਹਾਂਤ

ਮੋਹਾਲੀ (28 ਮਈ, 2025): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਦਾ ਅੱਜ 89 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਹ ਲੰਬੇ ਸਮੇਂ ਤੋਂ ਫੇਫੜਿਆਂ ਦੀ ਬੀਮਾਰੀ ਨਾਲ ਪੀੜਤ ਸਨ ਅਤੇ ਮੋਹਾਲੀ ਦੇ ਫੋਰਟਿਜ਼ ਹਸਪਤਾਲ ਵਿੱਚ ਉਨ੍ਹਾਂ ਨੇ ਆਖਰੀ ਸਾਹ ਲਏ।
ਢੀਂਡਸਾ ਨੇ ਪੰਜਾਬ ਦੀ ਰਾਜਨੀਤੀ ਵਿੱਚ ਲੰਬਾ ਯੋਗਦਾਨ ਪਾਇਆ।