Former CM Atishi detained by Delhi Police during protest over house demolition in Kalkaji

ਸਾਬਕਾ CM ਆਤਿਸ਼ੀ ਨੂੰ ਦਿੱਲੀ ਪੁਲਿਸ ਨੇ ਹਿਰਾਸਤ ’ਚ ਲਿਆ,ਕਾਲਕਾਜੀ ‘ਚ ਘਰ ਢਾਹੁਣ ਨੂੰ ਲੈ ਕੇ ਚੱਲ ਰਿਹਾ ਸੀ ਵਿਰੋਧ ਪ੍ਰਦਰਸ਼ਨ

ਨਵੀਂ ਦਿੱਲੀ (10 ਜੂਨ, 2025): ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਨੇਤਾ ਆਤਿਸ਼ੀ ਨੂੰ ਅੱਜ ਦਿੱਲੀ ਪੁਲਿਸ ਨੇ ਹਿਰਾਸਤ ’ਚ ਲੈ ਲਿਆ। ਆਤਿਸ਼ੀ ਕਾਲਕਾਜੀ ਦੇ ਭੂਮੀਹੀਣ ਕੈਂਪ ’ਚ ਝੁੱਗੀ-ਝੌਂਪੜੀ ਵਾਲਿਆਂ ਨੂੰ ਮਿਲਣ ਪਹੁੰਚੀ ਸੀ, ਜਿੱਥੇ ਘਰ ਢਾਹੁਣ ਵਿਰੁੱਧ ਵਿਰੋਧ ਪ੍ਰਦਰਸ਼ਨ ਚੱਲ ਰਿਹਾ ਸੀ। ਦਿੱਲੀ ਵਿਕਾਸ ਅਥਾਰਟੀ (DDA) ਨੇ ਇਨ੍ਹਾਂ ਨਿਵਾਸੀਆਂ ਨੂੰ 3 ਦਿਨਾਂ ’ਚ ਜਗ੍ਹਾ ਖਾਲੀ ਕਰਨ ਦਾ ਨੋਟਿਸ ਦਿੱਤਾ ਸੀ।

ਆਤਿਸ਼ੀ ਨੇ ਪ੍ਰਦਰਸ਼ਨ ਦੌਰਾਨ ਭਾਜਪਾ ਸਰਕਾਰ ’ਤੇ ਨਿਸ਼ਾਨਾ ਸਾਧਿਆ ਅਤੇ ਕਿਹਾ, “ਭਾਜਪਾ ਝੁੱਗੀ ਵਾਲਿਆਂ ਦੇ ਘਰਾਂ ’ਤੇ ਬੁਲਡੋਜ਼ਰ ਚਲਾਉਣ ਜਾ ਰਹੀ ਹੈ।” ਇਸ ਕੈਂਪ ’ਚ ਜ਼ਿਆਦਾਤਰ ਪ੍ਰਵਾਸੀ ਮਜ਼ਦੂਰ ਰਹਿੰਦੇ ਹਨ। ਸੋਸ਼ਲ ਮੀਡੀਆ ’ਤੇ ਵੀ ਇਸ ਘਟਨਾ ਨੂੰ ਲੈ ਕੇ ਰੋਸ ਦੇਖਣ ਨੂੰ ਮਿਲਿਆ।